Thursday, October 22, 2026
Google search engine
Homelatest Newsਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਜਾਇਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਜਾਇਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ

ਫਤਿਹਗੜ੍ਹ ਸਾਹਿਬ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਇਸ ਵਿਸ਼ਾਲ ਨਗਰ ਕੀਰਤਨ ‘ਚ ਵੱਡੀ ਗਿਣਤੀ ‘ਚ ਸੰਗਤਾਂ ਸ਼ਰਧਾ ਪੂਰਵਕ ਨਮਨ ਹੋ ਰਹੀਆਂ ਹਨ।

ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਲੱਖਾਂ ਦੀ ਗਿਣਤੀ ‘ਚ ਸੰਗਤਾਂ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚ ਰਹੀਆਂ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ‘ਚ ਪੈਂਦੇ ਸਰਹਿੰਦ ਸ਼ਹਿਰ ਦੀ ਰਹਿਣ ਵਾਲੀ ਹਰਪਿੰਦਰ ਕੌਰ ਆਪਣੀ ਕਲਾ ਰਹੀ ਫੋਟੋ ਕਲਾਕ੍ਰਿਤੀਆਂ ਬਣਾ ਲੋਕਾਂ ਨੂੰ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀਆਂ ਨੂੰ ਦਰਸਾ ਰਹੀ ਹੈ ਅਤੇ ਜਾਗਰੂਕ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments