Monday, May 11, 2026
Google search engine
Homelatest NewsPunjab ਭਰ ‘ਚ ਅੱਜ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ...

Punjab ਭਰ ‘ਚ ਅੱਜ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਭਰ ‘ਚ ਅੱਜ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿੱਥੇ ਕਈ ਜ਼ਿਲ੍ਹਿਆਂ ‘ਚ ਆਰੇਂਜ ਤੇ ਕਈਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਅੱਜ ਤੇਜ਼ ਹਵਾਵਾਂ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਰੇਂਜ ਅਲਰਟ

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਯੈਲੇ ਅਲਰਟ

ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸੂਬੇ ਦੇ ਸਾਰੇ ਹੀ ਜ਼ਿਲਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 42.8 ਡਿਗਰੀ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 35.0 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ ਬਾਕੀ ਜ਼ਿਲ੍ਹਿਆਂ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 35.9 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 35.8 ਡਿਗਰੀ, ਪਠਾਨਕੋਟ ਦਾ 36.0 ਡਿਗਰੀ, ਬਠਿੰਡਾ ਦਾ 39.0 ਡਿਗਰੀ, ਫਰੀਦਕੋਟ ਦਾ ਵੀ 39.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 36.7 ਡਿਗਰੀ, ਬਠਿੰਡਾ (ਏਅਰਪੋਰਟ) ਦਾ 40.9 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 39.0 ਡਿਗਰੀ ਦਰਜ ਕੀਤਾ ਗਿਆ।
ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 37.1 ਡਿਗਰੀ, ਹੁਸ਼ਿਆਰਪੁਰ ਦਾ 34.1 ਡਿਗਰੀ, ਪਠਾਨਕੋਟ ਦਾ 34.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.6 ਡਿਗਰੀ, ਰੋਪੜ ਦਾ 34.0 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 34.5 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 34.8 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments