Wednesday, June 10, 2026
Google search engine
HomeDeshPunjab ‘ਚ ਅੱਜ ਤੂਫ਼ਾਨ ਦਾ ਅਲਰਟ, ਚਾਰ ਦਿਨਾਂ ਲਈ ਬਾਰਿਸ਼ ਦੀ ਭਵਿੱਖਬਾਣੀ;...

Punjab ‘ਚ ਅੱਜ ਤੂਫ਼ਾਨ ਦਾ ਅਲਰਟ, ਚਾਰ ਦਿਨਾਂ ਲਈ ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

ਬੀਤ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਕੱਲ੍ਹ ਦੇ ਦਿਨ ਯਾਨੀ ਕਿ 27 ਮਾਰਚ ਨੂੰ 7 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਤੋਂ ਬਾਅਦ 28 ਮਾਰਚ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 29 ਮਾਰਚ ਨੂੰ ਸੂਬੇ ਭਰ ‘ਚ ਤੂਫ਼ਾਨ ਦਾ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਅੱਜ ਤੂਫ਼ਾਨ ਦਾ ਯੈਲੋ ਅਲਰਟ

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਦੇ ਸੰਗਰੂਰ ਦੇ ਦੂਰ-ਦੁਰਾਡੇ ‘ਚ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 32.5 ਡਿਗਰੀ ਸੈਲਸੀਅਸ ਰਿਹਾ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 29.6 ਡਿਗਰੀ, ਲੁਧਿਆਣਾ ਦਾ 32.0 ਡਿਗਰੀ, ਪਟਿਆਲਾ ਦਾ ਵੀ 32.0 ਡਿਗਰੀ, ਫਰੀਦਕੋਟ ਦਾ 31.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 28.5 ਡਿਗਰੀ, ਫਿਰੋਜ਼ਪੁਰ ਦਾ 31.8 ਡਿਗਰੀ, ਹੁਸ਼ਿਆਰਪੁਰ ਦਾ 28.5 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 28.0 ਡਿਗਰੀ, ਮੁਹਾਲੀ ਦਾ 30.4 ਡਿਗਰੀ, ਪਠਾਨਕੋਟ ਦਾ 28.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 28.1 ਡਿਗਰੀ, ਰੋਪੜ ਦਾ 30.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 31.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 30.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments