Canada’ Airports ਉਪਰ ਭਾਰਤ ਆਉਣ ਵਾਲੇ ਯਾਤਰੀਆਂ ਉਪਰ ਖਾਸ ਨਜ਼ਰ ਰਹੇਗੀ।
Canada ਦੇ ਹਵਾਈ ਅੱਡਿਆਂ ਉਪਰ ਭਾਰਤ ਆਉਣ ਵਾਲੇ ਯਾਤਰੀਆਂ ਉਪਰ ਖਾਸ ਨਜ਼ਰ ਰਹੇਗੀ। ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਖਾਸ ਚੈਕਿੰਗ ਤੇ ਜਾਂਚ-ਪੜਤਾਲ ਹੋਏਗੀ। ਕੈਨੇਡਾ ਸਰਕਾਰ ਨੇ ਭਾਰਤ ਨਾਲ ਵਧੇ ਤਣਾਅ ਤੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਕੁਝ ਘਟਨਾਵਾਂ ਦੇ ਮੱਦੇਨਜ਼ਰ ਇਸ ਸਖਤੀ ਕੀਤੀ ਹੈ। ਇਸ ਨਾਲ ਹਵਾਈ ਅੱਡਿਆਂ ਉਪਰ ਯਾਤਰੀਆਂ ਦੀ ਖੱਜਲ-ਖੁਆਰੀ ਵੀ ਵਧ ਸਕਦੀ ਹੈ।
ਦਰਅਸਲ Canada ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਜਲਦੀ ਹੀ ਕੈਨੇਡੀਅਨ ਹਵਾਈ ਅੱਡਿਆਂ ਤੋਂ ਰਵਾਨਾ ਹੋਣ ‘ਤੇ ਹੋਰ ਸਖ਼ਤ ਸੁਰੱਖਿਆ ਉਪਾਵਾਂ ਦਾ ਸਾਹਮਣਾ ਕਰਨਾ ਪਵੇਗਾ। ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਕਿਹਾ ਹੈ ਕਿ ਇਹ ਨਵੇਂ ਅਸਥਾਈ ਪ੍ਰੋਟੋਕੋਲ ਦਾ ਹਿੱਸਾ ਹੈ।
ਫੈਡਰਲ ਸਰਕਾਰ ਵੱਲੋਂ ਨਵੇਂ ਸੁਰੱਖਿਆ ਨਿਯਮ ਲਿਆਂਦੇ ਗਏ ਹਨ ਜਿਨ੍ਹਾਂ ਦੀ ਪਾਲਣਾ ਕਰਦਿਆਂ ਭਾਰਤ ਜਾਣ ਵਾਲੇ ਮੁਸਾਫ਼ਰਾਂ ਦੀ ਬਾਰੀਕੀ ਨਾਲ ਪੁਣ-ਛਾਣ ਕੀਤੀ ਜਾਵੇਗੀ ਤੇ ਬਾਰਡਰ ਅਫ਼ਸਰ ਉਨ੍ਹਾਂ ਦੇ ਸਾਮਾਨ ਦੀ ਡੂੰਘਾਈ ਨਾਲ ਤਲਾਸ਼ੀ ਵੀ ਲੈਣਗੇ।
Transport ਮੰਤਰੀ ਅਨੀਤਾ ਆਨੰਦ ਨੇ ਕਿਹਾ, “ਟਰਾਂਸਪੋਰਟ ਕੈਨੇਡਾ ਨੇ ਚੌਕਸੀ ਵਜੋਂ ਅਸਥਾਈ ਵਾਧੂ ਸੁਰੱਖਿਆ ਜਾਂਚ ਉਪਾਅ ਲਾਗੂ ਕੀਤੇ ਹਨ।’’ ਉਨ੍ਹਾਂ ਜਨਤਾ ਦੀ ਰੱਖਿਆ ਕਰਨ ਤੇ ਹਵਾਈ ਯਾਤਰਾ ਦੀ ਅਖੰਡਤਾ ਨੂੰ ਬਣਾਈ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਕਿਹਾ ਜਾ ਰਿਹਾ ਹੈ ਕਿ ਨਵੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਕੈਨੇਡੀਅਨ ਏਅਰ ਟ੍ਰਾਂਸਪੋਰਟ ਸਕਿਉਰਿਟੀ ਅਥਾਰਿਟੀ ਨੂੰ ਸੌਂਪੀ ਗਈ ਹੈ।
ਦੱਸ ਦਈਏ ਕਿ ਕੈਨੇਡੀਅਨ ਹਵਾਈ ਅੱਡਿਆਂ ਦੇ ਖ਼ਾਸ ਖੇਤਰਾਂ ਵਿੱਚ ਮੁਸਾਫ਼ਰਾਂ ਦੇ ਦਾਖਲ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਲੈਣ ਦਾ ਕੰਮ ਕੈਨੇਡੀਅਨ ਏਅਰ ਟ੍ਰਾਂਸਪੋਰਟ ਸਕਿਉਰਿਟੀ ਅਥਾਰਿਟੀ ਵੱਲੋਂ ਹੀ ਕੀਤਾ ਜਾਂਦਾ ਹੈ।
ਸੂਤਰਾਂ ਮੁਤਾਬਕ ਮੁਸਾਫ਼ਰਾਂ ਦੀ ਸਕਰੀਨਿੰਗ ਦਾ ਮਕਸਦ ਇਹ ਵੀ ਹੈ ਕਿ ਕਿਤੇ ਸਬੰਧਤ ਮੁਸਾਫ਼ਰ ਕਿਸੇ ਮਾਮਲੇ ਵਿੱਚ ਲੋੜੀਂਦਾ ਤਾਂ ਨਹੀਂ। ਇਸ ਤੋਂ ਇਲਾਵਾ ਕੈਰੀ ਬੈਗ ਨੂੰ ਐਕਸਰੇ ਮਸ਼ੀਨਾਂ ਵਿੱਚੋਂ ਲੰਘਾਉਣਾ ਤੇ ਹੱਥਾਂ ਨਾਲ ਮੁਸਾਫ਼ਰਾਂ ਦੀ ਤਲਾਸ਼ੀ ਵੀ ਲਈ ਜਾਂਦੀ ਹੈ।
ਕੈਨੇਡੀਅਨ ਏਅਰ ਟਰਾਂਸਪੋਰਟ ਸਕਿਉਰਿਟੀ ਅਥਾਰਿਟੀ (CATSA) ਵਧੀ ਹੋਈ ਸਕਰੀਨਿੰਗ ਦੀ ਨਿਗਰਾਨੀ ਕਰੇਗੀ, ਜਿਸ ਵਿੱਚ ਟ੍ਰੇਸ ਦਾ ਪਤਾ ਲਾਉਣ ਲਈ ਹੱਥਾਂ ਦੇ ਸਵੈਬ ਤੇ ਯਾਤਰੀਆਂ ਤੇ ਉਨ੍ਹਾਂ ਦੇ ਲਿਜਾਣ ਵਾਲੇ ਸਾਮਾਨ ਦੀ ਵਧੇਰੇ ਚੰਗੀ ਤਰ੍ਹਾਂ ਸਰੀਰਕ ਜਾਂਚ ਸ਼ਾਮਲ ਹੈ।
Air Canada ਨੇ ਭਾਰਤੀ ਟਿਕਾਣਿਆਂ ਲਈ ਜਾਣ ਵਾਲੇ ਯਾਤਰੀਆਂ ਨੂੰ Notification ਜਾਰੀ ਕੀਤੇ ਸਨ , ਜਿਨ੍ਹਾਂ ‘ਚ ਕਿਹਾ ਗਿਆ ਹੈ ਕਿ ਟਰਾਂਸਪੋਰਟ ਕੈਨੇਡਾ ਵੱਲੋਂ ਭਾਰਤ ਦੀ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਲਈ ਸਖ਼ਤ ਸੁਰੱਖਿਆ ਆਦੇਸ਼ ਦੇ ਕਾਰਨ, ਤੁਹਾਡੀ ਆਉਣ ਵਾਲੀ ਉਡਾਣ ਲਈ ਸੁਰੱਖਿਆ ਉਡੀਕ ਦਾ ਸਮਾਂ ਉਮੀਦ ਨਾਲੋਂ ਲੰਬਾ ਹੋ ਸਕਦਾ ਹੈ।
ਇਸ ਵਿੱਚ ਕਿਹਾ ਗਿਆ ਹੈ, ‘‘ਤੁਹਾਡੀਆਂ ਯਾਤਰਾ ਯੋਜਨਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਘਟਾਉਣ ਲਈ, ਅਸੀਂ ਤੁਹਾਨੂੰ ਆਪਣੀ ਉਡਾਣ ਦੇ ਰਵਾਨਾ ਹੋਣ ਤੋਂ ਚਾਰ ਘੰਟੇ ਪਹਿਲਾਂ ਹਵਾਈ ਅੱਡੇ ਪਹੁੰਚਣ ਦੀ ਸਿਫ਼ਾਰਸ਼ ਕਰਦੇ ਹਾਂ।’’
ਕੈਨੇਡੀਅਨ ਅਧਿਕਾਰੀਆਂ ਨੇ ਅਜੇ ਪੂਰੀ ਤਰ੍ਹਾਂ ਇਹ ਨਹੀਂ ਦੱਸਿਆ ਕਿ ਇਹ ਵਧੀ ਚੈਕਿੰਗ ਕਿੰਨੇ ਸਮੇਂ ਤੱਕ ਚੱਲੇਗੀ। ਸਥਿਤੀ ਦੇ ਮੱਦੇਨਜ਼ਰ, ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਸਰਕਾਰ ਕੋਲ ਖ਼ਤਰੇ ਬਾਰੇ ਚਿੰਤਾ ਜ਼ਾਹਰ ਕੀਤੀ ਸੀ।
ਇਸ ਕਾਰਨ ਚੌਕਸੀ ਵਜੋਂ ਟਰਾਂਸਪੋਰਟ Canada ਨੇ ਕੈਨੇਡੀਅਨ ਹਵਾਈ ਅੱਡਿਆਂ ਤੋਂ ਰਵਾਨਾ ਹੋਣ ਵਾਲੀਆਂ ਏਅਰ ਇੰਡੀਆ ਦੀਆਂ ਉਡਾਣਾਂ ਲਈ ਸੁਰੱਖਿਆ ਪ੍ਰੋਟੋਕੋਲ ਵਧਾ ਦਿੱਤੇ ਹਨ।
ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਨੇ ਕਿਹਾ ਹੈ ਕਿ ਵਧੇ ਹੋਏ ਸੁਰੱਖਿਆ ਉਪਾਅ ਅਸਥਾਈ ਹਨ, ਜਿਸ ਬਾਰੇ ਕੋਈ ਖ਼ਾਸ ਅੰਤ ਤਾਰੀਖ਼ ਨਹੀਂ ਦੱਸੀ ਗਈ। ਅਧਿਕਾਰੀ ਯਾਤਰੀਆਂ ਨੂੰ ਚੌਕਸ ਰਹਿਣ ਤੇ ਪ੍ਰੇਸ਼ਾਨੀ ਮੁਕਤ ਯਾਤਰਾ ਲਈ ਅੱਪਡੇਟ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਦੇ ਹਨ।