Saturday, October 17, 2026
Google search engine
HomeDeshSukhbir Badal ਨੇ ਅਕਾਲ ਤਖ਼ਤ ਸਾਹਮਣੇ ਕਬੂਲੇ ਸਾਰੇ ਗੁਨਾਹ

Sukhbir Badal ਨੇ ਅਕਾਲ ਤਖ਼ਤ ਸਾਹਮਣੇ ਕਬੂਲੇ ਸਾਰੇ ਗੁਨਾਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Badal ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਅੱਜ ਉਨ੍ਹਾਂ ‘ਤੇ ਫੈਸਲਾ ਸੁਣਾਇਆ ਜਾ ਰਿਹਾ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵੀਲ੍ਹ ਚੇਅਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਕਈ ਆਗੂ ਵੀ ਮੌਜੂਦ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸੁਖਬੀਰ ਬਾਦਲ ਨੂੰ ਸਿਆਸੀ ਸਜ਼ਾ ਦਿੰਦਾ ਹੈ ਜਾਂ ਧਾਰਮਿਕ ਸਜ਼ਾ। ਫੈਸਲੇ ਦੇ ਇੰਤਜ਼ਾਰ ਵਿੱਚ ਹਰ ਕਿਸੇ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ।
Sukhbir Badal ਨੇ ਸਾਰੇ ਦੋਸ਼ਾਂ ਨੂੰ ਕੀਤਾ ਸਵੀਕਾਰ
ਇਸ ਦੌਰਾਨ ਤਨਖ਼ਾਹੀਆ ਐਲਾਨੇ ਗਏ ਸੁਖਬੀਰ ਬਾਦਲ ਦੇ ਮਾਮਲੇ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ, ਜਿਸ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖਿਲਾਫ ਫੈਸਲਾ ਸੁਣਾਇਆ ਜਾ ਰਿਹਾ ਹੈ।
ਇਸ ਦੌਰਾਨ ਸੁਖਬੀਰ ਬਾਦਲ ਨੇ ਆਪਣੇ ‘ਤੇ ਲੱਗੇ ਲਗਭਗ ਸਾਰੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ’ ਵਿੱਚ ਜਵਾਬ ਦੇਣ ਲਈ ਕਿਹਾ। ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿੱਚ ਦਿੱਤੇ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਦੋਸ਼ਾਂ ਤੋਂ ਕੀਤਾ ਇਨਕਾਰ
ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਆਪਣੀ ਗਲਤੀ ਮੰਨ ਲਈ ਹੈ। ਜਦਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ‘ਤੇ ਲਗਾਏ ਗਏ ਸਾਰੇ ਦੋਸ਼ ਝੂਠੇ ਹਨ।
ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ 2007 ਤੋਂ 2017 ਤੱਕ ਦੀ ਸਰਕਾਰ ਦੇ ਸਾਬਕਾ ਮੰਤਰੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ 2015 ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਗਲੀ ਕਾਰਵਾਈ ਕੀਤੀ ਗਈ।
ਇਸ ਸਬੰਧੀ 2007 ਤੋਂ 2017 ਤੱਕ ਅਕਾਲੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਆਦਿ ਸਮੇਤ 17 ਅਕਾਲੀ ਆਗੂਆਂ ਨੂੰ ਅਕਾਲ ਤਖ਼ਤ ’ਤੇ ਸੱਦਿਆ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments