cm bhagwant mann Archives - Punjab Buzz

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ
Ludhiana News:

ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ ‘ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ ‘ਚ ਬਦਲਾਅ ਲਿਆਂਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ ‘ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ ‘ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ ‘ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ।

ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।

The post ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ appeared first on Punjab Buzz.

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
Jalandhar: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ।

ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਇੱਕੋ-ਇੱਕ ਉਦੇਸ਼ ਨਾਲ ਅੱਜ ਇੱਥੇ ਕਲੀਨਿਕਾਂ ਨੂੰ ਸਮਰਪਿਤ ਕੀਤਾ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਇਹ ਕਲੀਨਿਕ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਇਕ ਕਰੋੜ ਤੋਂ ਵੱਧ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ  ਚੁੱਕੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 41 ਕਿਸਮ ਦੇ ਜਾਂਚ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਭ ਤੋਂ ਵੱਧ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੇ ਸਿਹਤ ਖੇਤਰ ਵਿੱਚ ਇਤਿਹਾਸਕ ਦਿਨ ਹੈ ਕਿਉਂਕਿ ਅੱਜ 165 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਦਿੱਲੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਪੰਜਾਬ ਵਿੱਚ ਵੀ ਦੁਹਰਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਦਿੱਲੀ ਵਾਂਗ ਪੰਜਾਬ ਲਈ ਕੇਂਦਰ ਵੱਲੋਂ ਫੰਡ ਰੋਕ ਦਿੱਤੇ ਗਏ ਹਨ ਪਰ ਫਿਰ ਵੀ ਸੂਬਾ ਸਰਕਾਰ ਆਮ ਲੋਕਾਂ ਦੇ ਭਲੇ ਲਈ ਅਣਥੱਕ ਮਿਹਨਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਉਣ ਲਈ ਅੱਗੇ ਵਧੇਗਾ।  ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਗਣਤੰਤਰ ਦਿਵਸ ਤੋਂ ਲੈ ਕੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਜਲੰਧਰ ਦੇ ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫ਼ਤਵਾ ਦਿੱਤਾ ਸੀ ਅਤੇ ਇਸ ਤੋਂ ਬਾਅਦ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 283 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਜਾ ਚੁੱਕੇ ਹਨ ਅਤੇ ਕਈ ਹੋਰ ਵੀ ਪ੍ਰਕਿਰਿਆ ਅਧੀਨ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿੱਤਣ ਤੋਂ ਬਾਅਦ ਸੂਬੇ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸੇ ਵੀ ਫੰਡ ‘ਤੇ ਰੋਕ ਨਹੀਂ ਲੱਗਣ ਦੇਣਗੇ।

ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰੇ ਵਿੱਚ ਪਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ।

ਮੁੱਖੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ ਅਤਿ ਆਧੁਨਿਕ ਲੀਹਾਂ ‘ਤੇ ਸਥਾਪਤ ਕੀਤਾ ਸਕੂਲ ਆਫ਼ ਐਮੀਨੈਂਸ ਐਤਵਾਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਹੋਰ ਕ੍ਰਾਂਤੀਕਾਰੀ ਕਦਮ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ।  ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇਤੀ ਹੀ ਦਿੱਲੀ ਵਿੱਚ ਵੇਰਕਾ ਦੁੱਧ ਦੇ 125 ਨਵੇਂ ਬੂਥ ਖੋਲ੍ਹੇ ਜਾਣਗੇ ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ‘ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ ਕੀਮਤਾਂ ਉੱਤੇ ਅਧਾਰਿਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇਨਕਲਾਬੀ ਮੋੜ ਲਿਆਂਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਇਕ ਰਾਸ਼ਟਰ, ਇਕ ਚੋਣ’ ਦੇ ਪੈਂਤੜੇ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ‘ਇਕ ਰਾਸ਼ਟਰ, ਇਕ ਸਿੱਖਿਆ’ ਅਤੇ ‘ਇਕ ਦੇਸ਼, ਇਕ ਇਲਾਜ’ ਦੇ ਏਜੰਡੇ ‘ਤੇ ਕਿਉਂ ਨਹੀਂ ਚੱਲ ਰਹੇ।  ਉਨ੍ਹਾਂ ਕਿਹਾ ਕਿ ਕਾਨਵੈਂਟ ਸਕੂਲਾਂ ਅਤੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਸਿੱਖਿਆ ਵਿੱਚ ਵੱਡੀ ਪੱਧਰ ’ਤੇ ਵਖਰੇਵਾਂ ਹੈ ਪਰ ਬਦਕਿਸਮਤੀ ਨਾਲ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਵੀ ਵੱਡਾ ਪਾੜਾ ਹੈ। ਉਨ੍ਹਾਂ ਕਿਹਾ ਕਿ ਲੱਛੇਦਾਰ ਭਾਸ਼ਨਾਂ ਦੀ ਮੁਹਾਰਤ ਰੱਖਣ ਵਾਲੇ ਮੋਦੀ ਨੇ ਸਿਰਫ਼ ਅੱਛੇ ਦਿਨ ਆਦਿ ਦੇ ਨਾਅਰੇ ਲਗਾ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ।

ਅਕਾਲੀ ਦਲ ਅਤੇ ਭਾਜਪਾ ਦਰਮਿਆਨ ਪ੍ਰਸਤਾਵਿਤ ਗਠਜੋੜ ਬਾਰੇ ਟਿੱਪਣੀ ਕਰਨ ਲਈ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਪਾਰਟੀਆਂ ਕਦੇ ਵੀ ਇੱਕ ਦੂਜੇ ਤੋਂ ਵੱਖ ਨਹੀਂ ਹੋਈਆਂ ਸਗੋਂ ਪਹਿਲਾਂ ਹੀ ਘਿਓ ਖਿਚੜੀ ਹਨ। ਉਨ੍ਹਾਂ ਨੇ ਅਕਾਲੀਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਹ ਕਿਸ ਮੂੰਹ ਨਾਲ ਭਾਜਪਾ ਨਾਲ ਹੱਥ ਮਿਲਾ ਰਹੇ ਹਨ, ਜਿਸ ਦੇ ਹੱਥ ਬੇਕਸੂਰ ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨੀ ਮੁੱਦੇ ਅਜੇ ਵੀ ਅਣਸੁਲਝੇ ਹਨ ਅਤੇ ਇਸੇ ਤਰ੍ਹਾਂ ਸੂਬੇ ਨਾਲ ਜੁੜੇ ਮਸਲਿਆਂ ਦਾ ਵੀ ਕੁਝ ਨੀ ਬਣਿਆ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਇਨਕਲਾਬ ਦੇਖਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਅਜਿਹੇ ਹੋਰ ਫੈਸਲੇ ਵੀ ਲਏ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਹੋਣ ਦੇ ਨਾਤੇ ਉਹ ਆਮ ਆਦਮੀ ਦੀਆਂ ਤਕਲੀਫਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਰਕਾਰ ਵੱਲੋਂ ਅਜਿਹੀਆਂ ਪਹਿਲਕਦਮੀਆਂ ਕੀਤੇ ਜਾਣ ਨਾਲ ਹੀ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਇਹ ਕ੍ਰਾਂਤੀ ਦੇਖਣ ਨੂੰ ਮਿਲੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਘਟੀਆ ਦਰਜੇ ਦੀ ਰਾਜਨੀਤੀ ਨਹੀਂ ਚਾਹੁੰਦੇ ਸਗੋਂ ਉਹ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਕਾਸ ਅਤੇ ਕ੍ਰਾਂਤੀ ਦੇ ਇਸ ਦੌਰ ਨੂੰ ਜਾਰੀ ਰੱਖਣ ਲਈ ਸਾਰੀਆਂ 13 ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਚਾਹੀਦੀਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੂੰ ਰੋਕਣ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨਾਲ ਬੇਇਨਸਾਫ਼ੀ ਕਰਨ ਲਈ ਪੰਜਾਬ ਵਾਸੀ ਕੇਂਦਰ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਥੋਂ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਅੱਜਕੱਲ੍ਹ ਅਜਿਹੇ ਇਮਾਨਦਾਰ ਲੀਡਰ ਬਹੁਤ ਘੱਟ ਮਿਲਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।

The post ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ appeared first on Punjab Buzz.

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ
Dina Nagar: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ।

ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਦੇ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ।

ਮੁੱਖ ਮੰਤਰੀ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਕੇਂਦਰ ਦੇ ਪੱਧਰ ‘ਤੇ ਲਿਜਾਣ ਲਈ ‘ਆਪ’ ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੌਮੀ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫੁੱਟ ਪਾਊ ਸਿਆਸਤ ਨੂੰ ਨਕਾਰਦਿਆਂ ਕਦਰਾਂ-ਕੀਮਤਾਂ ਉਤੇ ਅਧਾਰਿਤ ਸਿਆਸਤ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਪਰਿਵਰਤਨ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਜਿਸ ਨਾਲ ਕੌਮੀ ਪੱਧਰ ‘ਤੇ ਇਸ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾ ਸਕੇ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕ ਹੀ ਅਸਲ ਦੇਸ਼ ਭਗਤ ਹਨ ਕਿਉਂਕਿ ਉਹ ਹਰ ਤਰ੍ਹਾਂ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪੱਛੜਿਆ ਇਲਾਕਾ ਨਹੀਂ ਹੈ ਸਗੋਂ ਇਹ ਸੂਬੇ ਦਾ ਪਹਿਲਾ ਇਲਾਕਾ ਹੈ ਜੋ ਦੇਸ਼ ਦੇ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਇਸ ਕਸਬੇ ਵਿੱਚ ਅੱਤਵਾਦੀ ਹਮਲਾ ਹੋਇਆ ਸੀ ਤਾਂ ਉਸ ਵੇਲੇ ਉਹ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸ ਲਈ 7.5 ਕਰੋੜ ਰੁਪਏ ਦੀ ਮੰਗ ਕਰਨ ਦੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਰਕਮ ਉਨ੍ਹਾਂ ਦੇ ਐਮ.ਪੀ.ਐਲ.ਏ.ਡੀ. ਫੰਡ ਵਿੱਚੋਂ ਕੱਟਣ ਲਈ ਕਿਹਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਫੌਜ ਨੂੰ ਕਿਰਾਏ ‘ਤੇ ਅਜਿਹੇ ਸੂਬੇ ‘ਚ ਭੇਜਿਆ ਜਾ ਰਿਹਾ ਹੈ, ਜੋ ਦੇਸ਼ ‘ਚ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੀ ਜੰਗ ਲੜੀ ਹੈ।

ਮੁੱਖ ਮੰਤਰੀ ਨੇ ਸੂਬੇ ਨੂੰ ਬਰਬਾਦ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਇਹ ਆਗੂ ਪੰਜਾਬੀ ਮਾਂ-ਬੋਲੀ ਦਾ ਉਚਾਰਣ ਤੱਕ ਵੀ ਨਹੀਂ ਕਰ ਸਕਦੇ। ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਸਿਰਫ਼ ਆਪਣੇ ਪਰਿਵਾਰ ਦੇ ਮੁਫਾਦ ਪਾਲਣ ਨੂੰ ਤਰਜੀਹ ਦਿੱਤੀ।”

ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਦੀ ਅੰਨ੍ਹੀ ਲੁੱਟ ਕਰਨ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਸ਼ੱਕੀ ਕਿਰਦਾਰ ਨੂੰ ਨਹੀਂ ਭੁੱਲੇ ਕਿਉਂਕਿ ਅਕਾਲੀਆਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਵੀ ਸਰਪ੍ਰਸਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰਾਰਾ ਸਬਕ ਸਿਖਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ।

ਲੋਕ ਸਭਾ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ ਹੈ ਕਿਉਂਕਿ ਉਹ ਆਪਣੇ ਹਲਕੇ ਵਿੱਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਂਡ ਪੰਪ ਵੀ ਨਹੀਂ ਲਵਾ ਸਕੇ।” ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੇ ਇਸ ਪੰਜਾਬ ਵਿਰੋਧੀ ਕਦਮ ਨੂੰ ਸੂਬੇ ਦਾ ਵਿਕਾਸ ਖਤਰੇ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਹੋਇਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ-ਵਪਾਰ ਮਿਲਣੀ’ ਵਜੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਸਾਰਥਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਜਿਸ ਕਰਕੇ ਇਸ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ।

The post ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ appeared first on Punjab Buzz.