Thursday, October 22, 2026
Google search engine
HomeCrimeTarn Taran ਦੇ ਨੌਸ਼ਹਿਰ ਪਨੂੰਆਂ ‘ਚ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ,...

Tarn Taran ਦੇ ਨੌਸ਼ਹਿਰ ਪਨੂੰਆਂ ‘ਚ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਲੰਡਾ ਹਰਿਕੇ ਦੀ ਪੋਸਟ ਵਾਇਰਲ

ਤਰਨਤਾਰਨ ‘ਚ ਗੈਂਗਵਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਬੁੱਧਵਾਰ ਰਾਤ ਨੂੰ ਕਸਬਾ ਨੌਸ਼ਹਿਰਾ ਪੰਨੂਆਂ ‘ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਇੱਕ ਮਜ਼ਦੂਰ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁੱਢਲੀ ਜਾਂਚ ‘ਚ ਇਸ ਕਤਲ ਪਿੱਛੇ ਗੈਂਗਸਟਰਾਂ ਦੀ ਆਪਸੀ ਰੰਜਿਸ਼ ਨੂੰ ਕਾਰਨ ਮੰਨ ਰਹੀ ਹੈ। ਉੱਧਰ, ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਗੈਂਗਸਟਰ ਲੰਡਾ ਹਰੀਕੇ ਨੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ।
ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ-ਰਾਜਸਥਾਨ ਕੌਮੀ ਮਾਰਗ ‘ਤੇ ਸਥਿਤ ਕਸਬਾ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਕੁਲਦੀਪ ਸਿੰਘ ਪੇਂਟ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਬੁੱਧਵਾਰ ਰਾਤ ਨੂੰ ਉਹ ਵਾਲ ਕਟਵਾਉਣ ਲਈ ਘਰੋਂ ਕਸਬੇ ਦੇ ਅੱਡੇ ਵੱਲ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁੱਤਰ ਦੀ ਕੁਝ ਦਿਨ ਪਹਿਲਾਂ ਗ੍ਰਿਫ਼ਤਾਰੀ, ਬਦਮਾਸ਼ਾਂ ਨੇ ਪਿਤਾ ਨੂੰ ਬਣਾਇਆ ਨਿਸ਼ਾਨਾ

ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕੁਲਦੀਪ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਥਾਣਾ ਸਰਹਾਲੀ ਦੀ ਪੁਲਿਸ ਨੇ ਇੱਕ ਕਤਲ ਮਾਮਲੇ ‘ਚ ਕਥਿਤ ਤੌਰ ‘ਤੇ ਰੇਕੀ ਕਰਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਸੀ। ਸਾਲ 2022 ‘ਚ ਥਾਣਾ ਸਰਹਾਲੀ ‘ਤੇ ਆਰਪੀਜੀ ਹਮਲਾ ਹੋਇਆ ਸੀ, ਜਿਸ ਦੇ ਮੁੱਖ ਸਾਜ਼ਿਸ਼ਕਰਤਾ ਅਜਮੀਤ ਸਿੰਘ ਦਾ 11 ਸਤੰਬਰ ਨੂੰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਕਰੀਬ 30 ਦਿਨ ਬਾਅਦ, 11 ਅਕਤੂਬਰ ਨੂੰ ਅਜਮੀਤ ਸਿੰਘ ਦੇ ਚਾਚੇ ਏਐਸਆਈ ਇਕਬਾਲ ਸਿੰਘ ਦੀ ਵੀ ਇਸੇ ਕਸਬੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਏਐਸਆਈ ਇਕਬਾਲ ਸਿੰਘ ਦੇ ਕਤਲ ਦੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਸੀ ਕਿ ਵਿਦੇਸ਼ ‘ਚ ਬੈਠੇ ਗੈਂਗਸਟਰਾਂ ਨੇ ਕਥਿਤ ਤੌਰ ‘ਤੇ ਮਨਪ੍ਰੀਤ ਸਿੰਘ ਤੋਂ ਰੇਕੀ ਕਰਵਾਈ ਸੀ। ਮਨਪ੍ਰੀਤ ਸਿੰਘ ਪਿਛਲੇ ਦੋ ਦਿਨਾਂ ਤੋਂ ਪੁਲਿਸ ਹਿਰਾਸਤ ‘ਚ ਹੈ। ਹੁਣ ਉਸ ਦੇ ਪਿਤਾ ਕੁਲਦੀਪ ਸਿੰਘ ਦਾ ਕਤਲ ਹੋਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ।

ਗੈਂਗਸਟਰ ਲੰਡਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਜ਼ਿੰਮੇਵਾਰੀ

ਇਸ ਕਤਲ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋਈ ਹੈ, ਜਿਸ ‘ਚ ਗੈਂਗਸਟਰ ਲੰਡਾ ਨੇ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਪੋਸਟ ‘ਚ ਲੰਡਾ ਹਰਿਕੇ ਤੇ ਸੱਤਾ ਨੌਸ਼ਹਿਰਾ ਗੈਂਗ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ ਏਐਸਆਈ ਇਕਬਾਲ ਸਿੰਘ ਦੇ ਕਤਲ ਦਾ ਬਦਲਾ ਲੈਣ ਲਈ ਕੁਲਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ। ਪੋਸਟ ‘ਚ ਇਹ ਵੀ ਇਲਜ਼ਾਮ ਲਾਇਆ ਗਿਆ ਹੈ ਕਿ ਕੁਲਦੀਪ ਸਿੰਘ ਨੇ ਇਕਬਾਲ ਸਿੰਘ ਦੀ ਮੁਖ਼ਬਰੀ ਕੀਤੀ ਸੀ। ਹਾਲਾਂਕਿ, ਸੋਸ਼ਲ ਮੀਡੀਆ ਪੋਸਟ ‘ਚ ਕੀਤੇ ਗਏ ਦਾਅਵਿਆਂ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਹੈ। ਟੀਵੀ9 ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਰਵੀਸ਼ੇਰ ਸਿੰਘ ਤੇ ਥਾਣਾ ਸਰਹਾਲੀ ਦੇ ਮੁਖੀ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਰਵੀਸ਼ੇਰ ਸਿੰਘ ਮੁਤਾਬਕ, ਮੁੱਢਲੀ ਜਾਂਚ ‘ਚ ਇਹ ਮਾਮਲਾ ਗੈਂਗਸਟਰਾਂ ਦੀ ਆਪਸੀ ਰੰਜਿਸ਼ ਨਾਲ ਜੁੜਿਆ ਲੱਗ ਰਿਹਾ ਹੈ। ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਨ ਕੀਤੀਆਂ ਗਈਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments