ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਦੋ ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ।
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਗੋਇੰਦਵਾਲ ਸਾਹਿਬ ਥਾਣਾ ਖੇਤਰ ਵਿੱਚ ਦੋ ਧਿਰਾਂ ਵਿਚਕਾਰ ਲੜਾਈ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਬ ਇੰਸਪੈਕਟਰ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚਿਆ ਸੀ।
ਇਸ ਗੋਲੀਬਾਰੀ ਵਿੱਚ ਇੱਕ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ। ਪੁਲਿਸ ਨੇ ਸਰਪੰਚ ਕੁਲਦੀਪ ਸਮੇਤ 20 ਲੋਕਾਂ ਖ਼ਿਲਾਫ਼ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਦੋ ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ। ਪੁਲਿਸ ਕੋਲ ਸ਼ਿਕਾਇਤ ਦਰਜ ਹੋਣ ਤੋਂ ਬਾਅਦ, ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਾਂ ਦਿੱਤਾ। ਬੁੱਧਵਾਰ ਦੇਰ ਰਾਤ ਜਦੋਂ ਦੋਵੇਂ ਧਿਰਾਂ ਫਿਰ ਝੜਪ ਹੋਈ, ਤਾਂ ਪੁਲਿਸ ਕੋਲ ਇੱਕ ਔਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ।
ਝਗੜੇ ਵਾਲੀ ਥਾਂ ਤੇ ਗਏ ਸੀ ਪੁਲਿਸ ਮੁਲਾਜ਼ਮ
ਇਸ ਦੌਰਾਨ, ਸ਼੍ਰੀ ਗੋਇੰਦਵਾਲ ਸਾਹਿਬ ਥਾਣੇ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਕੋਟ ਮੁਹੰਮਦ ਖਾਨ ਪਹੁੰਚੇ। ਦੋਵਾਂ ਧਿਰਾਂ ਵਿਚਕਾਰ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਹੋਏ ਕੁਝ ਲੋਕਾਂ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਕਈ ਗੋਲੀਆਂ ਚੱਲੀਆਂ। ਇਸ ਦੌਰਾਨ ਹੀ ਸਬ-ਇੰਸਪੈਕਟਰ ਚਰਨਜੀਤ ਸਿੰਘ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ।
ਜਦੋਂ ਪੁਲਿਸ ਟੀਮ ਨੇ ਹਮਲਾਵਰਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਪੁਲਿਸ ਮੁਲਾਜ਼ਮਾਂ ‘ਤੇ ਵੀ ਹਮਲਾ ਕੀਤਾ ਗਿਆ। ਇਸ ਦੌਰਾਨ ਉਹ ਜ਼ਖਮੀ ਹੋ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਦੇਰ ਰਾਤ ਘਟਨਾ ਦੀ ਸੂਚਨਾ ਮਿਲਣ ‘ਤੇ ਡੀਆਈਜੀ ਫਿਰੋਜ਼ਪੁਰ ਰੇਂਜ ਦੇ ਐਸਐਸਪੀ ਹਰਮਨ ਬੀਰ ਸਿੰਘ ਗਿੱਲ ਵੀ ਮੌਜੂਦ ਸਨ। ਇਸ ਦੌਰਾਨ, ਪੁਲਿਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਸੀ। ਫਿਲਹਾਲ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।