Thursday, October 29, 2026
Google search engine
Homelatest Newsਅਮਰੀਕੀ ਫ਼ੌਜ ਦਾ ਪਹਿਲਾ ਦਸਤਾਰਧਾਰੀ ਸਿੱਖ ਨਿੱਤਰਿਆ ਚੌਣ ਮੈਦਾਨ 'ਚ

ਅਮਰੀਕੀ ਫ਼ੌਜ ਦਾ ਪਹਿਲਾ ਦਸਤਾਰਧਾਰੀ ਸਿੱਖ ਨਿੱਤਰਿਆ ਚੌਣ ਮੈਦਾਨ ‘ਚ

ਕੈਲੀਫੋਰਨੀਆ: ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕਰਨ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ, ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਅਗਾਮੀ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕਾਊਂਸਲ ਮੈਂਬਰ ਵੱਜੋਂ ਚੋਣ ਲੜਨ ਲਈ ਆਪਣੇ ਨਾਂ ਦਾ ਐਲਾਨ ਕੀਤਾ ਹੈ। ਕੌਂਸਲ ਦੇ 4 ਮੈਂਬਰਾਂ ਨੂੰ ਚੁਨਣ ਲਈ, ਕੁੱਲ 8 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਇਹਨਾਂ ਵਿੱਚੋਂ ਸਿਰਫ ਰਤਨ ਹੀ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ। ਇਸ ਚੋਣ ਲਈ ਸ਼ਹਿਰ ਵਾਸੀ 5 ਫਰਵਰੀ ਤੋਂ ਲੈ ਕੇ 5 ਮਾਰਚ 2024 ਤੱਕ ਵੋਟਾਂ ਪਾ ਸਕਦੇ ਹਨ। ਡਾ. ਰਤਨ ਨੇ ਸਾਲ 2015 ਵਿੱਚ ਆਪਣੀ ਕੁੱਲ-ਵਕਤੀ ਫੌਜੀ ਸੇਵਾ ਦੀ ਸਮਾਪਤੀ ਤੋਂ ਬਾਅਦ ਮਾਊਨਟੇਨ ਹਾਊਸ ਸ਼ਹਿਰ ਵਿਖੇ ਆਪਣਾ ਘਰ ਖਰੀਦਿਆ ਜਿੱਥੇ ਉਹ ਆਪਣੀ ਪਤਨੀ ਜਸਜੀਤ ਕੌਰ ਅਤੇ ਦੋ ਬੱਚਿਆਂ ਦੇ ਨਾਲ ਰਹਿੰਦੇ ਹਨ। ਉਹ ਕਿੱਤੇ ਵੱਜੋਂ ਇੱਕ ਦੰਦਾਂ ਦੇ ਡਾਕਟਰ ਹੋਣ ਦੇ ਨਾਲ ਫੌਜ ਦੀ ਰਿਜ਼ਰਵ ਬਟਾਲੀਅਨ ਵਿੱਚ ਵੀ ਆਪਣੀ ਸੇਵਾ ਨਿਭਾ ਰਹੇ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੂੰ ਨਵੰਬਰ 2024 ਵਿੱਚ ਸ਼ੁਰੂ ਹੋਣ ਵਾਲੇ ਆਰਮੀ ਰਿਜ਼ਰਵ ਦੇ ਅਗਲੇ ਸੈਸ਼ਨ ਲਈ ਬਟਾਲੀਅਨ ਕਮਾਂਡ ਵਾਸਤੇ ਚੁਣਿਆ ਗਿਆ ਹੈ।

ਆਪਣੇ ਸਾਥੀਆਂ ਵਿੱਚ “ਟੀ ਜੇ”ਦੇ ਨਾਮ ਨਾਲ ਜਾਣੇ ਜਾਂਦੇ ਰਤਨ ਦਾ ਕਹਿਣਾ ਹੈ ਕਿ, “ਫੌਜ ਵਿੱਚ ਨਿਰਸਵਾਰਥ ਸੇਵਾ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਹੋ ਕੇ, ਅਮਰੀਕਾ ਦੇ ਸਭ ਤੋਂ ਨਵੇਂ ਸ਼ਹਿਰ ਵਜੋਂ ਮਾਨਤਾ ਪ੍ਰਾਪਤ ਮਾਊਨਟੇਨ ਹਾਊਸ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਅਤੇ ਭਾਈਚਾਰੇ ਨੂੰ ਵਿਕਸਤ ਕਰਨਾ ਮੇਰਾ ਮੁੱਖ ਮਕਸਦ ਹੈ। ਸਿਟੀ ਕੌਂਸਲ ਲਈ ਚੋਣ ਲੜਨ ਦਾ ਮੇਰਾ ਫੈਸਲਾ ਜਨਤਕ ਸੇਵਾ ਅਤੇ ਭਾਈਚਾਰਕ ਭਲਾਈ ਲਈ ਮੇਰੇ ਸਮਰਪਣ ਦਾ ਪ੍ਰਮਾਣ ਹੈ। ਯੂ.ਐਸ. ਆਰਮਡ ਫੋਰਸਿਜ਼ ਵਿੱਚ ਮੇਰੀ ਭੂਮਿਕਾ ਅਤੇ ਵਿਲੱਖਣ ਤਜ਼ਰਬਾ, ਮੈਨੂੰ ਸਿਟੀ ਕੌਂਸਲ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਵਿੱਚ ਸਹਾਈ ਹੋਵੇਗਾ।” ਸ਼ਹਿਰ ਵਾਸੀਆਂ ਦੇ ਸਮਰਥਨ ਦੀ ਮਹੱਤਤਾ ਨੂੰ ਪਛਾਣਦੇ ਹੋਏ, ਡਾ. ਰਤਨ ਨੇ ਕਮਿਊਨਿਟੀ ਨੂੰ ਇੱਕ ਸਿਹਤਮੰਦ ਤੇ ਸੰਗਠਿਤ ਬਨਾਉਣ ਲਈ ਸੱਦਾ ਦਿੱਤਾ ਹੈ। ਉਹਨਾਂ ਮਾਊਨਟੇਨ ਹਾਊਸ ਦੇ ਹਰੇਕ 7 ਪਿੰਡਾ ਵਿੱਚੋਂ ਘੱਟੋ-ਘੱਟ 6 ਵਲੰਟੀਅਰਾਂ ਨੂੰ ਇਸ ਚੋਣ ਮੁਹਿੰਮ ਵਿੱਚ ਉਹਨਾਂ ਨਾਲ ਮੌਢਾ ਜੋੜਨ ਦੀ ਬੇਨਤੀ ਕੀਤੀ ਹੈ। ਜਿਹੜੇ ਲੋਕ ਉਹਨਾਂ ਦਾ ਸਮਰਥਨ ਕਰਨ ਜਾਂ ਉਹਨਾਂ ਦੀ ਮੁਹਿੰਮ ਵਿੱਚ ਵਲੰਟੀਅਰ ਕਰਨ ਵਿੱਚ ਦਿਲਚਸਪੀ ਰੱਖਦੇ ਹਨ, ਉਹ ਉਹਨਾਂ ਨਾਲ ਵੈਬਸਾਈਟ www.tjforcouncil.com ਜਾਂ ਈਮੇਲ tejdeeprattan@gmail.com ‘ਤੇ ਸਿੱਧਾ ਸੰਪਰਕ ਕਰ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments