Wednesday, October 28, 2026
Google search engine
HomeDeshPunjab ਦੇ 10 ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ, 12...

Punjab ਦੇ 10 ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ, 12 ਜ਼ਿਲ੍ਹਿਆਂ ਵਿੱਚ ਔਰੇਜ ਅਤੇ ਯੈਲੋ ਅਲਰਟ ਜਾਰੀ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਵੀਰਵਾਰ ਨੂੰ ਅਲਰਟ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਔਸਤ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਕੇਂਦਰ ਅਨੁਸਾਰ ਅੱਜ ਵੀ ਸੂਬੇ ਵਿੱਚ ਵੈਸਟਨ ਡਿਸਟਰਬੈਂਸ ਦਾ ਅਸਰ ਵੀ ਦੇ ਸਕਦਾ ਹੈ। ਜਿਸ ਤੋਂ ਬਾਅਦ ਮੀਂਹ ਦੇ ਨਾਲ-ਨਾਲ ਸੂਬੇ ਵਿੱਚ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਤਾਪਮਾਨ ਆਮ ਦੇ ਆਸ-ਪਾਸ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਪੰਜਾਬ ਦੇ 12 ਜ਼ਿਲ੍ਹੇ ਅਜਿਹੇ ਹਨ ਜਿੱਥੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

40 ਡਿਗਰੀ ਤੋਂ ਪਾਰ ਹੋਇਆ ਤਾਪਮਾਨ

ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ, ਤਾਪਮਾਨ ਲਗਾਤਾਰ ਵਧ ਰਿਹਾ ਹੈ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਬਾਰੇ ਭਵਿੱਖਬਾਣੀ ਜਾਰੀ ਕੀਤੀ ਗਈ ਹੈ।
ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਪੰਜ ਦਿਨਾਂ ਦੀ ਜਾਰੀ ਕੀਤੇ ਗਏ ਅਲਰਟ ਵਿੱਚ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਗਰਜ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂ ਕਿ 30 ਮਈ ਨੂੰ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਠਿੰਡਾ ਅਤੇ ਸੰਗਰੂਰ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੋਲੋ ਚੇਤਾਵਨੀ ਜਾਰੀ ਕੀਤੀ ਗਈ ਹੈ। 31 ਮਈ ਤੋਂ 2 ਜੂਨ ਤੱਕ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਚੇਤਾਵਨੀ ਜਾਰੀ ਕੀਤੀ ਗਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments