Monday, October 26, 2026
Google search engine
HomeDeshPunjab 'ਚ ਭਿਆਨਕ ਸੜਕ ਹਾਦਸਾ; ਬੋਲੈਰੋ ਪਿਕਅੱਪ ਦੀ ਕੈਂਟਰ ਨਾਲ ਟੱਕਰ, 9...

Punjab ‘ਚ ਭਿਆਨਕ ਸੜਕ ਹਾਦਸਾ; ਬੋਲੈਰੋ ਪਿਕਅੱਪ ਦੀ ਕੈਂਟਰ ਨਾਲ ਟੱਕਰ, 9 ਲੋਕਾਂ ਦੀ ਮੌਤ

ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਉੱਤੇ ਇੱਕ ਬੋਲੈਰੋ ਪਿਕਅੱਪ ਦੀ ਕੈਂਟਰ ਨਾਲ ਟੱਕਰ ਹੋ ਗਈ, ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ।

ਜ਼ਿਲ੍ਹੇ ਦੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਉੱਤੇ ਪਿੰਡ ਮੋਹਨ ਕੇ ਉਤਾੜ ਨੇੜੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਘਟਨਾ ਦੇ ਸਮੇਂ ਪਿਕਅਪ ਵਿੱਚ 15 ਤੋਂ ਵੱਧ ਲੋਕ ਸਵਾਰ ਸਨ। ਘਟਨਾ ‘ਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਬੇਕਾਬੂ ਹੋਈ ਪਿਕਅੱਪ ਦੀ ਕੈਂਟਰ ਨਾਲ ਟੱਕਰ

ਘਟਨਾ ਦੀ ਜਾਂਚ ਲਈ ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ (ਐੱਸਐੱਸਐੱਫ) ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬੋਲੈਰੋ ਪਿਕਅੱਪ ਵਿੱਚ ਮਜ਼ਦੂਰ ਸਵਾਰ ਸਨ। ਉਹ ਫ਼ਿਰੋਜ਼ਪੁਰ ਤੋਂ ਦਿਹਾਤੀ ਖੇਤਰ ਵੱਲ ਜਾ ਰਹੇ ਸਨ। ਇਸ ਦੌਰਾਨ ਪਿਕਅੱਪ ਬੇਕਾਬੂ ਹੋ ਗਿਆ, ਜਿਸ ਕਾਰਨ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਹਾਦਸਾ ਵਾਪਰ ਗਿਆ।
Firozpur Road Accident
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ “ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਟਰੱਕ ਅਤੇ ਪਿਕਅੱਪ ਗੱਡੀ ਵਿਚਕਾਰ ਭਿਆਨਕ ਟੱਕਰ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੰਚਾਉਣ ਲਈ ਪੰਜ ਐਂਬੂਲੈਂਸਾਂ ਤੁਰੰਤ ਭੇਜ ਦਿੱਤੀਆਂ ਗਈਆਂ ਸਨ। ਜ਼ਖਮੀਆਂ ਨੂੰ ਫਰੀਦਕੋਟ ਅਤੇ ਜਲਾਲਾਬਾਦ ਦੇ ਹਸਪਤਾਲਾਂ ਦਾਖਲ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਤਹਿਸੀਲਦਾਰ ਗੁਰੂਹਰਸਹਾਏ ਹਾਦਸਾਗ੍ਰਸਤ ਲੋਕਾਂ ਦੀ ਸੰਭਾਲ ਲਈ ਮੌਕੇ ‘ਤੇ ਹਾਜ਼ਰ ਹਨ। ਹੁਣ ਤੱਕ 9 ਮੌਤਾਂ ਹੋਣ ਦੀ ਖ਼ਬਰ ਹੈ, ਮ੍ਰਿਤਕਾਂ ਨੂੰ ਜਲਾਲਾਬਾਦ ਹਸਪਤਾਲ ਵਿਖੇ ਰੱਖਿਆ ਜਾ ਰਿਹਾ ਹੈ। ਜ਼ਖਮੀ 11 ਮਰੀਜ਼ਾਂ ਵਿੱਚੋਂ 10 ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਇਲਾਜ ਲਈ ਰੈਫਰ ਕੀਤਾ ਗਿਆ ਹੈ। 1 ਮਰੀਜ਼ ਜਲਾਲਾਬਾਦ ਵਿਖੇ ਇਲਾਜ ਅਧੀਨ ਹੈ। ਜ਼ਿਲ੍ਹਾ ਪ੍ਰਸ਼ਾਸਨ ਜ਼ਖਮੀਆਂ ਦਾ ਪੂਰਾ ਇਲਾਜ ਕਰਵਾਏਗਾ।”

ਸਵੇਰੇ ਕਰੀਬ 8 ਵਜੇ ਵਾਪਰਿਆ ਹਾਦਸਾ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੋਲੈਰੋ ਪਿਕਅੱਪ ‘ਚ ਸਵਾਰ ਸਾਰੇ ਲੋਕ ਵਿਆਹਾਂ ‘ਚ ਵੇਟਰ ਦੇ ਕੰਮ ਜਾਂਦੇ ਸਨ। ਅੱਜ ਪਿੰਡ ਸੂਫੇਵਾਲਾ ਦੇ ਕਰੀਬ 10 ਨੌਜਵਾਨ ਉਕਤ ਪਿਕਅੱਪ ਵਿੱਚ ਵੇਟਰ ਦੇ ਕੰਮ ਲਈ ਜਾ ਰਹੇ ਸਨ ਤੇ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments