Thursday, June 18, 2026
Google search engine
HomeDeshPunjab ਦੀ ਧੀ ਆਸਟ੍ਰੇਲੀਆ ਦੀਆਂ ਸਰਹੱਦਾਂ ‘ਤੇ ਕਰੇਗੀ ਰਾਖੀ, ਜਾਣੋ ਕੌਣ...

Punjab ਦੀ ਧੀ ਆਸਟ੍ਰੇਲੀਆ ਦੀਆਂ ਸਰਹੱਦਾਂ ‘ਤੇ ਕਰੇਗੀ ਰਾਖੀ, ਜਾਣੋ ਕੌਣ ਹੈ ਰਵਿੰਦਰ ਕੌਰ

ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਦੀ ਧੀ ਰਵਿੰਦਰ ਕੌਰ ਨੇ ਆਸਟ੍ਰੇਲਿਆਈ ਫੌਜ ਵਿਚ ਭਰਤੀ ਹੋ ਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ।

ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਦੀ ਧੀ ਰਵਿੰਦਰ ਕੌਰ ਨੇ ਆਸਟ੍ਰੇਲਿਆਈ ਫੌਜ ਵਿਚ ਭਰਤੀ ਹੋ ਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਰਵਿੰਦਰ ਕੌਰ ਵਿਧਾਨ ਸਭਾ ਹਲਕ ਧਮਕੋਟ ਦੇ ਪਿੰਡ ਪਿੰਡ ਜਾਨੀਆ ਦੇ ਧਰਮ ਸਿੰਘ ਸਾਬਕਾ ਪੰਚਾਇਤ ਮੈਂਬਰ ਅਤੇ ਸੁਖਵਿੰਦਰ ਕੌਰ ਦੀ ਹੋਣਹਾਰ ਧੀ ’ਤੇ ਪੂਰਾ ਪਿੰਡ ਮਾਣ ਮਹਿਸੂਸ ਕਰ ਰਿਹਾ ਹੈ।
ਜਾਣਕਾਰੀ ਅਨੁਸਾਰ ਰਵਿੰਦਰ ਕੌਰ ਨੇ ਆਪਣੀ ਮੁੱਢਲੀ ਪੜ੍ਹਾਈ ਪਿੰਡ ਦੇ ਹੀ ਸਰਕਾਰੀ ਸਕੂਲ ਤੋਂ ਕੀਤੀ ਅਤੇ ਉਸ ਦੇ ਬਾਅਦ ਉੱਚ ਪੜ੍ਹਾਈ ਲਈ ਵਿਦੇਸ਼ ਗਈ। ਉਨ੍ਹਾਂ ਨੇ ਆਪਣੀ ਮਿਹਨਤ ਅਤੇ ਜਜ਼ਬੇ ਨਾਲ ਆਸਟ੍ਰੇਲੀਆ ਫੌਜ ਵਿਚ ਭਰਤੀ ਹੋਣ ਦਾ ਸੁਪਨਾ ਸਾਕਾਰ ਕਰ ਦਿੱਤਾ ਹੈ। ਰਵਿੰਦਰ ਕੌਰ ਦਾ ਕਹਿਣਾ ਹੈ ਕਿ ਇਹ ਸਫਲਤਾ ਉਸ ਦੀ ਮਾਪਿਆਂ ਦੀ ਪ੍ਰੇਰਨਾ ਅਤੇ ਸਿਖਲਾਈ ਦਾ ਨਤੀਜਾ ਹੈ, ਜਿਨ੍ਹਾਂ ਨੇ ਹਰ ਪਲ ਉਸ ਦਾ ਸਾਥ ਦਿੱਤਾ ਅਤੇ ਹੌਸਲਾ ਵਧਾਇਆ।
ਰਵਿੰਦਰ ਕੌਰ ਦੀ ਇਸ ਪ੍ਰਾਪਤੀ ਨਾਲ ਪਿੰਡ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਕੱਤਰ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਰਵਿੰਦਰ ਨੇ ਪਿੰਡ ਅਤੇ ਸਾਰੇ ਖੇਤਰ ਦਾ ਮਾਣ ਵਧਾਇਆ ਹੈ। ਇਸ ਮੌਕੇ ਉਨ੍ਹਾਂ ਦੇ ਭਰਾ ਨਿਰਮਲ ਸਿੰਘ ਜੋ ਪੰਜਾਬ ਪੁਲਿਸ ਵਿਚ ਸੇਵਾ ਨਿਭਾਅ ਰਹੇ ਹਨ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਲ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਖੁਸ਼ੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਰਵਿੰਦਰ ਨੇ ਸਿਰਫ਼ ਪਰਿਵਾਰ ਦਾ ਹੀ ਨਹੀਂ ਸਗੋਂ ਸਾਰੇ ਪਿੰਡ ਦਾ ਮਾਣ ਵਧਾਇਆ ਹੈ।
ਆਸਟ੍ਰੇਲੀਆ ਫੌਜ ਵਿਚ ਭਰਤੀ ਹੋਣਾ ਸਿਰਫ਼ ਇਕ ਪ੍ਰਾਪਤੀ ਨਹੀਂ ਸਗੋਂ ਰਵਿੰਦਰ ਕੌਰ ਵੱਲੋਂ ਸਮੂਹ ਲੜਕੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਹਨਾਂ ਦੱਸਿਆ ਕਿ ਮਿਹਨਤ ਅਤੇ ਟੀਚਾ ਸਹੀ ਰੱਖਣ ਨਾਲ ਹਰ ਸਪਨਾ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਲੜਕੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਟੇਲੈਂਟ ਨੂੰ ਕਦੇ ਵੀ ਘਟਿਆ ਨਾ ਸਮਝਣ ਅਤੇ ਹਮੇਸ਼ਾ ਵੱਡੇ ਲੱਖਾਂ ਪਾਉਣ ਲਈ ਯਤਨਸ਼ੀਲ ਰਹਿਣ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments