ਭਾਵੇਂ ਅੱਜ ਓਮ ਪੁਰੀ ਇਸ ਦੁਨੀਆ ‘ਚ ਨਹੀਂ ਰਹੇ ਪਰ ਉਨ੍ਹਾਂ ਨੇ ਕਈ ਸ਼ਾਨਦਾਰ ਫਿਲਮਾਂ ਕੀਤੀਆਂ ਹਨ ਅਤੇ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਜਿਨ੍ਹਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜਨਮ ਦਿਨ 18 ਅਕਤੂਬਰ ਨੂੰ ਹੈ। ਇਸ ਮੌਕੇ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ ਦੱਸਦੇ ਹਾਂ।