ਬੱਸ ਅੱਡੇ ਨੇੜਿਓ ਵੀ ਸੀਸੀਟੀਵੀ ਕੈਮਰੇਆਂ ਦੀਆਂ ਦੋ ਫੁਟੇਜ ਮਿਲੀਆਂ ਹਨ ਜਿਸ ਵਿੱਚ ਗੁਰਸੇਵਕ ਸਿੰਘ ਇਕੱਲਾ ਹੀ ਮੋਟਰਸਾਈਕਲ ਚੋਰੀ ਕਰਦਾ ਨਜ਼ਰ ਆ ਰਿਹਾ ਹੈ।
ਥਾਣਾ ਸਿਵਿਲ ਲਾਈਨ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਚੋਰੀ ਦੇ 13 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਇੱਕ ਮੋਟਰਸਾਈਕਲ ਦੀ ਬਰਾਮਦਗੀ ਅਜੇ ਬਾਕੀ ਹੈ। ਥਾਣਾ ਸਿਵਲ ਲਾਈਨ ਦੇ ਐਸਐਚ ਓ ਰਵਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 13 ਫਰਵਰੀ ਨੂੰ ਸ਼ਿਕਾਇਤ ਮਿਲੀ ਸੀ ਕਿ ਸਿਵਿਲ ਲਾਈਨ ਕਲੱਬ ਦੇ ਨੇੜਿਓਂ ਅੰਕ ਸ਼ਾਮ ਦੇ ਕਿਸੇ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ। ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਨੇ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਇਸ ਤੋਂ ਬਾਅਦ ਚੋਰੀ ਕਰਨ ਵਾਲੇ ਨੌਜਵਾਨ ਦੀ ਪਛਾਣ ਕਰ ਲਈ।
ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਜਿਸ ਦੀ ਪਹਿਛਾਣ ਗੁਰਸੇਵਕ ਸਿੰਘ ਬਾਸੀ ਪਿੰਡ ਕੋਟਲੀ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਉਕਤ ਨੌਜਵਾਨ ਨਸ਼ੇ ਦੀ ਪੂਰਤੀ ਲਈ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦਾ ਆ ਰਿਹਾ ਸੀ। ਐਸ ਐਚ ਓ ਨੇ ਦੱਸਿਆ ਕਿ ਉਕਤ ਵਿਅਕਤੀ ਕੋਲੋਂ ਸਿਵਿਲ ਲਾਈਨ ਨੇੜਿਓਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਉਕਤ ਨੌਜਵਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ ਗਈ। ਜਿਸ ਦੇ ਆਧਾਰ ਤੇ ਉਸ ਕੋਲੋਂ ਚੋਰੀ ਦੇ 13 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਜਦੋਂ ਕਿ ਇੱਕ ਮੋਟਰਸਾਈਕਲ ਉਸਨੇ ਕਿਸੇ ਵਿਅਕਤੀ ਨੂੰ ਵੇਚ ਦਿੱਤਾ ਸੀ ਜਿਸਦੀ ਬਰਾਮਦਗੀ ਬਾਕੀ ਹੈ।
ਉਹਨਾਂ ਦੱਸਿਆ ਕਿ ਭਾਗੂ ਰੋਡ ਅਤੇ ਬੱਸ ਅੱਡੇ ਨੇੜਿਓ ਵੀ ਸੀਸੀਟੀਵੀ ਕੈਮਰੇਆਂ ਦੀਆਂ ਦੋ ਫੁਟੇਜ ਮਿਲੀਆਂ ਹਨ ਜਿਸ ਵਿੱਚ ਗੁਰਸੇਵਕ ਸਿੰਘ ਇਕੱਲਾ ਹੀ ਮੋਟਰਸਾਈਕਲ ਚੋਰੀ ਕਰਦਾ ਨਜ਼ਰ ਆ ਰਿਹਾ ਹੈ। ਉਹਨਾਂ ਦੱਸਿਆ ਕਿ ਉਕਤ ਨੌਜਵਾਨ ਮੋਟਰਸਾਈਕਲ ਚੋਰੀ ਕਰਕੇ ਪਿੰਡਾਂ ਦੇ ਵਿੱਚ ਹੀ ਗਰੀਬ ਲੋਕਾਂ ਨੂੰ ਚਾਰ ਤੋਂ ਪੰਜ ਹਜਾਰ ਰੁਪਏ ਵਿੱਚ ਵੇਚ ਦਿੰਦਾ ਸੀ। ਉਹਨਾਂ ਦੱਸਿਆ ਕਿ ਉਕਤ ਨੌਜਵਾਨ ਕਚਹਿਰੀਆਂ ਬੱਸ ਅੱਡਿਆਂ ਦੇ ਨੇੜੇ ਚੋਰੀ ਨੂੰ ਅੰਜਾਮ ਦਿੰਦਾ ਸੀ। ਉਹ ਪੁਰਾਣੇ ਮੋਟਰਸਾਈਕਲਾਂ ਨੂੰ ਚਾਬੀ ਦੇ ਸਹਾਰੇ ਸਟਾਰਟ ਕਰਕੇ ਲੈ ਜਾਂਦਾ ਸੀ। ਉਹਨਾਂ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕੀਤਾ ਗਿਆ