Sunday, April 19, 2026
Google search engine
HomeDeshPM ਮੋਦੀ ਦੀ Jalandhar ਫੇਰੀ ਤੋਂ ਪਹਿਲਾਂ 3 ਸਕੂਲਾਂ ਨੂੰ ਬੰਬ ਨਾਲ...

PM ਮੋਦੀ ਦੀ Jalandhar ਫੇਰੀ ਤੋਂ ਪਹਿਲਾਂ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ‘ਤੇ ਸੁਰੱਖਿਆ ਏਜੰਸੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਜਲੰਧਰ ਫੇਰੀ ‘ਤੇ ਆ ਰਹੇ ਹਨ।

ਧਾਨ ਮੰਤਰੀ ਨਰਿੰਦਰ ਮੋਦੀ ਦੇ ਯੋਜਨਾਬੱਧ ਦੌਰੇ ਤੋਂ ਇੱਕ ਦਿਨ ਪਹਿਲਾਂ, ਸੁਰੱਖਿਆ ਵਿਵਸਥਾ ਨੂੰ ਲੈ ਕੇ ਹੜਕੰਪ ਮਚ ਗਿਆ ਹੈ। ਸ਼ਨੀਵਾਰ ਨੂੰ, ਸ਼ਹਿਰ ਦੇ ਤਿੰਨ ਸਕੂਲਾਂ – ਪੁਲਿਸ ਡੀਏਵੀ ਸਕੂਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਅਤੇ ਐਮਜੀਐਮ ਸਕੂਲ – ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ, ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਦੇ ਨਾਲ ਅਲਰਟ ਹੋ ਗਿਆ ਹੈ।

ਧਮਕੀ ਤੋਂ ਬਾਅਦ ਪੁਲਿਸ ਵਿਭਾਗ ‘ਚ ਹੜਕੰਪ

ਈ-ਮੇਲ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਡੇਰਾ ਬੱਲਾਂ ਇਲਾਕੇ ਵਿੱਚ ਬੰਬ ਧਮਾਕੇ ਦੀ ਚੇਤਾਵਨੀ ਦਿੱਤੀ ਗਈ ਸੀ। ਧਮਕੀ ਭਰੀ ਈ-ਮੇਲ ਵਿੱਚ ਕਿਹਾ ਗਿਆ ਹੈ ਕਿ ਖਾਲਿਸਤਾਨੀਆਂ ਦਾ ਡੇਰੇ ਨਾਲ ਕੋਈ ਸਬੰਧ ਨਹੀਂ ਹੈ, ਪਰ ਪ੍ਰਧਾਨ ਮੰਤਰੀ ਉਨ੍ਹਾਂ ਦੇ ਦੁਸ਼ਮਣ ਹਨ। ਇਸ ਦੌਰਾਨ ਈ-ਮੇਲ ਬਾਰੇ ਪਤਾ ਲੱਗਦਿਆਂ ਦੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਵਿਭਾਗਾਂ ਨੂੰ ਸੂਚਿਤ ਕੀਤਾ।
ਇਸ ਤੋਂ ਬਾਅਦ, ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਸੀ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਹਾਲਾਂਕਿ, ਇਸ ਮਾਮਲੇ ‘ਤੇ ਕਿਸੇ ਵੀ ਪੁਲਿਸ ਅਧਿਕਾਰੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਦੇ ਦੌਰੇ ਦੀ ਉਮੀਦ ਵਿੱਚ ਸ਼ਹਿਰ ਵਿੱਚ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਹਰ ਗਤੀਵਿਧੀ ‘ਤੇ ਨਜ਼ਰ ਰੱਖ ਰਹੀ ਹੈ।

ਅਲਰਟ ‘ਤੇ ਸੁਰੱਖਿਆ ਏਜੰਸੀਆਂ

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ 1 ਫਰਵਰੀ ਯਾਨੀ ਕੱਲ੍ਹ ਜਲੰਧਰ ਆ ਰਹੇ ਹਨ। ਇਸ ਦੌਰਾਨ ਉਹ ਡੇਰਾ ਬੱਲਾਂ ਜਾਣਗੇ ਅਤੇ ਸੰਤ ਨਿਰੰਜਨ ਦਾਸ ਨਾਲ ਵੀ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਗੁਰੂ ਰਵਿਦਾਸ ਮਹਾਰਾਜ ਦੀ 649ਵੀਂ ਜੈਅੰਤੀ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗਾ। ਪੀਐਮ ਮੋਦੀ ਦੇ ਇਸ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਬੰਬ ਵਾਲੀ ਧਮਕੀ ਤੋਂ ਬਾਅਦ ਕੇਂਦਰੀ ਏਜੰਸੀਆਂ ਤੋਂ ਲੈ ਕੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਦੇ ਨਾਲ ਚੌਕਸ ਹੋ ਗਈਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments