Wednesday, June 17, 2026
Google search engine
HomeDeshPunjab ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦੂਜੀ ਵਾਰ ਆਈ E-mail

Punjab ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦੂਜੀ ਵਾਰ ਆਈ E-mail

ਚੰਡੀਗੜ੍ਹ ਦੇ ਸੈਕਟਰ-9 ਵਿਖੇ ਪੰਜਾਬ ਦੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਚੰਡੀਗੜ੍ਹ ਦੇ ਸੈਕਟਰ-9 ਵਿਖੇ ਪੰਜਾਬ ਦੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੱਤਰੇਤ ਨੂੰ ਈ-ਮੇਲ ਭੇਜੀ ਗਈ ਹੈ। ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ ਸਕੱਤਰੇਤ ਦੇ ਨਾਲ ਚੰਡੀਗੜ੍ਹ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਤੇ ਜ਼ਿਲ੍ਹੇ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਵੀ ਈ-ਮੇਲ ਰਾਹੀਂ ਹੀ ਦਿੱਤੀ ਗਈ ਸੀ। ਦੱਸ ਦੇਈਏ ਕਿ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਫੋਰਟਿਸ ਹਸਪਤਾਲ ਚ ਭਰਤੀ ਸਨ ਤੇ ਪੁਲਿਸ ਨੇ ਇਹ ਧਮਕੀ ਮਿਲਣ ਤੋਂ ਬਾਅਦ ਮੁਸਤੈਦੀ ਵਧਾ ਦਿੱਤੀ ਸੀ।

ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ

ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈਮਲੇ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਤੇ ਹੋਰ ਕਾਨੂੰਨੀ ਤੇ ਪ੍ਰਸ਼ਾਸਨਿਕ ਅਧਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਤੇ ਦਿੱਲੀ ਦੇ ਸਕੂਲਾਂ ਨੂੰ ਵੀ ਧਮਕੀ ਮਿਲ ਚੁੱਕੀ ਹੈ।
ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੋਗਾ ਤੇ ਪਠਾਨਕੋਟ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵਾਰੀ-ਵਾਰੀ, ਵੱਖ-ਵੱਖ ਦਿਨ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments