Friday, October 23, 2026
Google search engine
HomeDeshਥਾਣਾ ਠੁੱਲੀਵਾਲ ਮੁੱਖ ਅਫਸਰ ਸ਼ਰੀਫ ਖਾਨ ਵੱਲੋਂ ਪਿੰਡਾਂ 'ਚ ਦੌਰਾ, ਕਿਸੇ ਵੀ...

ਥਾਣਾ ਠੁੱਲੀਵਾਲ ਮੁੱਖ ਅਫਸਰ ਸ਼ਰੀਫ ਖਾਨ ਵੱਲੋਂ ਪਿੰਡਾਂ ‘ਚ ਦੌਰਾ, ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ

 ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪੰਚਾਇਤੀ ਚੋਣਾਂ ਨੂੰ ਲੈ ਕੇ ਇਲਾਕੇ ਅੰਦਰ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵੱਲੋਂ ਪਿੰਡਾ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪੰਚਾਇਤੀ ਚੋਣਾਂ ਨੂੰ ਲੈ ਕੇ ਇਲਾਕੇ ‘ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਸਰੀਫ ਖਾਨ ਵੱਲੋਂ ਪੁਲਿਸ ਪਾਰਟੀ ਸਮੇਤ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮੁੱਖ ਅਫਸਰ ਸਰੀਫ ਖਾਨ ਨੇ ਪੋਲਿੰਗ ਬੂਥਾਂ ’ਤੇ ਜਾ ਕੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਮੁੱਖ ਅਫ਼ਸਰ ਸਰੀਫ਼ ਖਾਨ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪੰਚਾਇਤੀ ਚੋਣਾਂ ਨੂੰ ਲੈ ਕੇ ਇਲਾਕੇ ਅੰਦਰ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵੱਲੋਂ ਪਿੰਡਾ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਚੋਣ ਪ੍ਰਕਿਰਿਆ ਵਿੱਚ ਵਿਘਨ ਨਹੀਂ ਪਾਉਣ ਦਿੱਤਾ ਜਾਵੇਗਾ। ਅਮਨ ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਹਰ ਇੱਕ ਵੋਟਰ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਭੁਗਤਾਨ ਕਰਨ ਦੀ ਅਪੀਲ ਕੀਤੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments