Tuesday, June 9, 2026
Google search engine
HomeDeshPunjab ‘ਚ ਅੱਜ ਵੀ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ...

Punjab ‘ਚ ਅੱਜ ਵੀ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਕਿੰਨਾ ਰਿਹਾ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ ਤੇ ਪਟਿਆਲਾ ‘ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦੀ ਚੇਤਾਵਨੀ ਹੈ। ਚਾਰ ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਕਾ, ਫਰਦੀਕੋਟ ਦੇ ਮੁਕਤਸਰ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।

ਬਾਰਿਸ਼ ਦੀ ਭਵਿੱਖਬਾਣੀ

ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁੱਝ ਇਲਾਕਿਆਂ ‘ਚ ਅੱਜ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਚੰਡੀਗੜ੍ਹ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 42.5 ਡਿਗਰੀ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 38.9 ਡਿਗਰੀ, ਅੰਮ੍ਰਿਤਸਰ ਦਾ 38.8 ਡਿਗਰੀ, ਲੁਧਿਆਣਾ ਦਾ 40.4 ਡਿਗਰੀ, ਪਟਿਆਲਾ ਦਾ 40.6 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 37.2 ਡਿਗਰੀ, ਫਿਰੋਜ਼ਪੁਰ ਦਾ 39.9 ਡਿਗਰੀ, ਹੁਸ਼ਿਆਰਪੁਰ ਦਾ 38.3 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 38.2 ਡਿਗਰੀ ਦਰਜ ਕੀਤਾ ਗਿਆ।
ਮੁਹਾਲੀ ਦਾ ਵੱਧੋ-ਵੱਧ ਤਾਪਮਾਨ 38.7 ਡਿਗਰੀ, ਪਠਾਨਕੋਟ ਦਾ 37.1 ਡਿਗਰੀ, ਪਠਾਨਕੋਟ ਦਾ 37.6 ਡਿਗਰੀ, ਰੋਪੜ ਦਾ 37.9 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 38.2 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments