ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।
ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਆਉਣ ਵਾਲੇ ਦਿਨਾਂ ਦਾ ਮੌਸਮ
25 ਜੂਨ ਨੂੰ ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਫਤਿਹਗੜ੍ਹ ਸਾਹਿਬ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
26 ਜੂਨ ਨੂੰ ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 27 ਜੂਨ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਕਿੰਨਾ ਰਿਹਾ ਬੀਤੇ ਦਿਨ ਦਾ ਤਾਪਮਾਨ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 38.8 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.0 ਡਿਗਰੀ, ਅੰਮ੍ਰਿਤਸਰ ਦਾ 37.4 ਡਿਗਰੀ, ਲੁਧਿਆਣਾ ਦਾ 37.6 ਡਿਗਰੀ, ਫਰੀਦਕੋਟ ਦਾ 38.0 ਡਿਗਰੀ, ਗੁਰਦਸਾਪਰੁ ਦਾ ਵੀ 38.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 36.2 ਡਿਗਰੀ, ਅਬੋਗਰ (ਫਾਜ਼ਿਲਕਾ) ਦਾ 38.7 ਡਿਗਰੀ, ਫਿਰੋਜ਼ਪੁਰ ਦਾ 38.0 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਮੁਹਾਲੀ ਦਾ 37.2 ਡਿਗਰੀ, ਪਠਾਨਕੋਟ ਦਾ 36.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.5 ਡਿਗਰੀ ਤੇ ਰੋਪੜ ਦਾ 36.2 ਡਿਗਰੀ ਦਰਜ ਕੀਤਾ ਗਿਆ।