ਪੰਜਾਬ ਵਿੱਚ ਅਗਲੇ ਕੁਝ ਦਿਨਾਂ ਲਈ ਤੇਜ਼ ਹਨੇਰੀ ਅਤੇ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਅੱਜ ਤੇਜ਼ ਹਨ੍ਹੇਰੀ ਅਤੇ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹਾ ਜਿਹਾ ਬਦਲਾਅ ਦੇਖਿਆ ਗਿਆ, ਪਰ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿੱਚ ਇਹ ਤਬਦੀਲੀ ਸਰਗਰਮ ਵੈਸਟਨ ਡਿਸਟਰਬੈਂਸ ਕਾਰਨ ਦੇਖੀ ਜਾ ਰਹੀ ਹੈ। ਐਤਵਾਰ ਨੂੰ ਦਿਨ ਭਰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਾਪਮਾਨ 32.9 ਡਿਗਰੀ ਸੈਲਸੀਅਸ, ਲੁਧਿਆਣਾ 32.3 ਡਿਗਰੀ ਸੈਲਸੀਅਸ, ਪਟਿਆਲਾ 36.4 ਡਿਗਰੀ ਸੈਲਸੀਅਸ, ਫਰੀਦਕੋਟ 32.2 ਡਿਗਰੀ ਸੈਲਸੀਅਸ, ਹੁਸ਼ਿਆਰਪੁਰ 35.7 ਡਿਗਰੀ ਸੈਲਸੀਅਸ, ਨੂਰਮਹਿਲ (ਜਲੰਧਰ) 35.6 ਡਿਗਰੀ ਸੈਲਸੀਅਸ ਅਤੇ ਮੋਹਾਲੀ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ। ਰੋਪੜ ਵਿੱਚ 16 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ, ਲੁਧਿਆਣਾ ਵਿੱਚ 1.0 ਮਿਲੀਮੀਟਰ, ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਪਿਆ।
ਅਗਲੇ 3 ਦਿਨ ਰਹੇਗਾ ਅਲਰਟ
ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਬਰਾਂਚ ਤੋਂ ਜਾਰੀ ਅਲਰਟ ਦੇ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
5 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਅਤੇ ਤੂਫ਼ਾਨ ਲਈ ਓਰੇਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 8 ਮਈ ਤੱਕ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।