Monday, April 27, 2026
Google search engine
HomeDeshAmritsar ‘ਚ ਦਰਦਨਾਕ ਹਾਦਸਾ, ਪਤੀ-ਪਤਨੀ ਤੇ ਧੀ ਦੀ ਮੌਤ, ਐਕਟਿਵਾ ‘ਤੇ ਸਵਾਰ...

Amritsar ‘ਚ ਦਰਦਨਾਕ ਹਾਦਸਾ, ਪਤੀ-ਪਤਨੀ ਤੇ ਧੀ ਦੀ ਮੌਤ, ਐਕਟਿਵਾ ‘ਤੇ ਸਵਾਰ ਤਿੰਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਟੱਕਰ ਇੰਨੀ ਭਿਆਨਕ ਸੀ ਕਿ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਤੇ ਧੀ ਨੂੰ ਗੰਭੀਰ ਜ਼ਖ਼ਮੀ ਹੋ ਗਈਆਂ।

ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ ਘਟਨਾ ਘਣਸ਼ਾਮਪੁਰ ਤੇ ਤਨੇਲ ਪਿੰਡ ਦੇ ਵਿਚਕਾਰ ਵਾਪਰੀ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਕੂਟੀ ‘ਤੇ ਸਵਾਰ ਪਰਿਵਾਰ ਨੂੰ ਟਕਰ ਮਾਰ ਦਿੱਤੀ।
ਜਾਣਕਾਰੀ ਮੁਤਾਬਕ, ਕਸਬਾ ਘੁਮਾਣ ਦੇ ਨੇੜਲੇ ਬਲੜਵਾਲ ਪਿੰਡ ਦਾ ਵਸਨੀਕ ਰੇਸ਼ਮ ਸਿੰਘ ਆਪਣੀ ਪਤਨੀ ਸੀਮਾ ਤੇ ਧੀ ਕਵਲਦੀਪ ਕੌਰ ਨਾਲ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਭੱਟੀ ਪਿੰਡ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਿਹਾ ਸੀ। ਜਿਵੇਂ ਹੀ ਉਹ ਮਹਿਤਾ ਰੋਡ ‘ਤੇ ਪਹੁੰਚੇ, ਇੱਕ ਤੇਜ਼ ਰਫ਼ਤਾਰ ਕਾਲੀ ਹੁੰਡਈ ਕਰੇਟਾ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇੱਕ ਦੀ ਮੌਕੇ ‘ਤੇ ਮੌਤ, ਦੋ ਨੇ ਇਲਾਜ਼ ਦੌਰਾਨ ਤੋੜ੍ਹਿਆ ਦਮ

ਟੱਕਰ ਇੰਨੀ ਭਿਆਨਕ ਸੀ ਕਿ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਤੇ ਧੀ ਨੂੰ ਗੰਭੀਰ ਜ਼ਖ਼ਮੀ ਹੋ ਗਈਆਂ। ਸੂਚਨਾ ਮਿਲਣ ‘ਤੇ, ਸੜਕ ਸੁਰੱਖਿਆ ਬਲ ਤੇ ਮਹਿਤਾ ਪੁਲਿਸ ਸਟੇਸ਼ਨ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਜ਼ਖਮੀਆਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹਾਲਾਂਕਿ, ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਬਾਅਦ ਵਿੱਚ ਅੰਮ੍ਰਿਤਸਰ ਦੇ ਇੱਕ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।
ਸੀਮਾ ਅਤੇ ਕਵਲਦੀਪ ਕੌਰ ਨੇ ਅੰਮ੍ਰਿਤਸਰ ਦੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਨੇ ਪੂਰੇ ਖੇਤਰ ‘ਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਸਥਾਨਕ ਨਿਵਾਸੀਆਂ ‘ਚ ਦੁੱਖ ਤੇ ਗੁੱਸਾ ਪੈਦਾ ਕਰ ਦਿੱਤਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments