ਮਾਡਿਊਲ ਦੇ ਕਬਜ਼ੇ ‘ਚੋਂ 2.5 ਕਿਲੋਗ੍ਰਾਮ ਆਈਈਡੀ ਆਰਡੀਐਕਸ ਤੇ ਇੱਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ ਹੈ।
ਪੰਜਾਬ ਪੁਲਿਸ ਪਾਕਿਸਤਾਨ ਦੇ ਆਈਐਸਆਈ ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ‘ਚ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੱਜ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅੱਤਵਾਦੀ ਮਾਡਿਊਲ ਵਿਰੁੱਧ ਵੱਡੀ ਕਾਰਵਾਈ ਕੀਤੀ। ਪੁਲਿਸ ਨੇ ਦੋ ਮੁਲਜ਼ਮਾਂ ਗੁਰਜਿੰਦਰ ਸਿੰਘ ਤੇ ਦੀਵਾਨ ਸਿੰਘ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।
ਇਹ ਮਾਡਿਊਲ ਯੂਕੇ-ਅਧਾਰਤ ਹੈਂਡਲਰ ਨਿਸ਼ਾਨ ਜੌਰੀਅਨ ਤੇ ਆਦੇਸ਼ ਜਮਰਾਈ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਬੀਕੇਆਈ ਨੇਤਾ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ਹੇਠ ਸੀ ਤੇ ਹਥਿਆਰਾਂ ਨਾਲ ਅੱਤਵਾਦੀ ਹਮਲੇ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ।
ਮਾਡਿਊਲ ਦੇ ਕਬਜ਼ੇ ‘ਚੋਂ 2.5 ਕਿਲੋਗ੍ਰਾਮ ਆਈਈਡੀ (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ)/ਆਰਡੀਐਕਸ ਤੇ ਇੱਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਈਡੀ ਨਾਲ ਇੱਕ ਅੱਤਵਾਦੀ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਯੂਏਪੀਏ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐਸਐਸਓਸੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ‘ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਇਸ ਘਟਨਾ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪਾਕਿਸਤਾਨ ਦੀ ਆਈਐਸਆਈ ਦੁਆਰਾ ਸਪਾਂਸਰ ਕੀਤੇ ਅੰਤਰਰਾਸ਼ਟਰੀ ਅੱਤਵਾਦ ਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੇ ਆਪਣੇ ਮਿਸ਼ਨ ‘ਤੇ ਦ੍ਰਿੜ ਹੈ।