ਮੁਲਾਕਾਤ ਦੇ ਸਬੱਬ ਬਾਰੇ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਆਪਣੇੇ ਸਾਥੀਆਂ ਖਿਲਾਫ਼ ਦਰਜ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਮੁੱਖ ਮੰਤਰੀ ਨੂੰ ਮਿਲਣ ਆਏ ਹਨ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਗਏ ਹਨ। ਇਸ ਮੁਲਾਕਾਤ ਦੇ ਸਬੱਬ ਬਾਰੇ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਆਪਣੇੇ ਸਾਥੀਆਂ ਖਿਲਾਫ਼ ਦਰਜ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਮੁੱਖ ਮੰਤਰੀ ਨੂੰ ਮਿਲਣ ਆਏ ਹਨ।ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ਦਾ ਬਦਲਾ ਲੈਣ ਲਈ ਉਨ੍ਹਾਂ ਦੇ ਨੇੜਲਿਆਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਹ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚ ਗਏ ਹਨ।