Monday, April 20, 2026
Google search engine
HomeDeshਬੇਮੌਸਮੀ ਬਰਸਾਤ ਤੇ ਗੜੇਮਾਰੀ… Amritsar ਸਮੇਤ Punjab ਦੇ ਕਿਸਾਨਾਂ ਦੀ ਕਣਕ ਦੀ...

ਬੇਮੌਸਮੀ ਬਰਸਾਤ ਤੇ ਗੜੇਮਾਰੀ… Amritsar ਸਮੇਤ Punjab ਦੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਨੁਕਸਾਨ

ਅੰਮ੍ਰਿਤਸਰ ਦੇ ਅਜਨਾਲਾ ‘ਚ ਤੇਜ਼ ਹਵਾਵਾਂ ਨਾਲ ਪਈ ਬਰਸਾਤ ਕਾਰਨ ਕਣਕ ਦੀ ਫਸਲ ਖੇਤਾਂ ‘ਚ ਵਿਛ ਗਈ ਹੈ।

ਅੰਮ੍ਰਿਤਸਰ ਸਮੇਤ ਪੰਜਾਬ’ਚ ਪਿਛਲੇ ਕੁਝ ਦਿਨਾਂ ਦੌਰਾਨ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਖਾਸ ਕਰਕੇ ਕਣਕ ਦੀ ਤਿਆਰ ਖੜੀ ਫਸਲ ਖੇਤਾਂ ‘ਚ ਵਿਛ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਝਟਕਾ ਲੱਗਣ ਦਾ ਡਰ ਬਣ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਲ ਭਰ ਮਿਹਨਤ ਕਰਕੇ ਪੁੱਤਾਂ ਵਾਂਗ ਕਣਕ ਦੀ ਫਸਲ ਪਾਲੀ ਸੀ, ਪਰ ਅਚਾਨਕ ਹੋਈ ਬਰਸਾਤ ਤੇ ਗੜੇਮਾਰੀ ਨੇ ਉਨ੍ਹਾਂ ਦੀ ਸਾਰੀ ਮਿਹਨਤ ਤੇ ਪਾਣੀ ਫੇਰ ਦਿੱਤਾ।
ਅੰਮ੍ਰਿਤਸਰ ਦੇ ਅਜਨਾਲਾ ‘ਚ ਤੇਜ਼ ਹਵਾਵਾਂ ਨਾਲ ਪਈ ਬਰਸਾਤ ਕਾਰਨ ਕਣਕ ਦੀ ਫਸਲ ਖੇਤਾਂ ‘ਚ ਵਿਛ ਗਈ ਹੈ। ਮਾਹਿਰਾਂ ਦੇ ਅਨੁਸਾਰ ਜੇਕਰ ਫਸਲ ਲੰਮੇ ਸਮੇਂ ਤੱਕ ਇਸੇ ਤਰ੍ਹਾਂ ਖੇਤਾਂ’ਚ ਪਈ ਰਹੀ ਤਾਂ ਦਾਣਾ ਕਾਲਾ ਪੈਣ ਅਤੇ ਝਾੜ ਘੱਟ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਤੇ ਸਿੱਧਾ ਅਸਰ ਪਵੇਗਾ।
ਕਿਸਾਨਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਆਏ ਹੜਾਂ ਕਾਰਨ ਉਹਨਾਂ ਦੀ ਝੋਨੇ ਦੀ ਫਸਲ ਦਾ ਵੀ ਵੱਡਾ ਨੁਕਸਾਨ ਹੋਇਆ ਸੀ ਤੇ ਹੁਣ ਮੁੜ ਬੇਮੌਸਮੀ ਬਰਸਾਤ ਨੇ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਾ ਦਿੱਤਾ ਹੈ। ਲਗਾਤਾਰ ਹੋ ਰਹੇ ਨੁਕਸਾਨ ਕਾਰਨ ਕਿਸਾਨ ਚਿੰਤਤ ਨਜ਼ਰ ਆ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਨੁਕਸਾਨੀ ਫਸਲ ਦੀ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹਨਾਂ ਨੂੰ ਹੋਏ ਆਰਥਿਕ ਨੁਕਸਾਨ ਦੀ ਕੁਝ ਹੱਦ ਤੱਕ ਭਰਪਾਈ ਹੋ ਸਕੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments