Giani Harpreet Singh ਨੇ ਵਿਰਸਾ ਸਿੰਘ ਵਲਟੋਹਾ ‘ਤੇ ਉਨ੍ਹਾਂ ਦੇ ਪਰਿਵਾਰ ਬਾਰੇ ਜਾਤੀ ਸੂਚਕ ਸ਼ਬਦ ਬੋਲਣ ਦਾ ਇਲਜ਼ਾਮ ਲਗਾਇਆ ਸੀ।
ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦੇ ਬਾਅਦ ਇਕ ਵਾਰ ਫਿਰ ਵਿਰਸਾ ਸਿੰਘ ਵਲਟੋਹਾ ਨੇ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਲਟੋਹਾ ਨੇ ਕਿਹਾ ਕਿ ਸਤਿਗੁਰੂ ਮੈਂ ਤੁਹਾਡੇ ਦਰਬਾਰ ‘ਚ ਹਾਜ਼ਰ ਹਾਂ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ ‘ਤੇ ਲਗਾਏ ਗਏ ਦੋਸ਼ ਝੂਠੇ ਹਨ। ਜੇਕਰ ਗਿਆਨੀ ਹਰਪ੍ਰੀਤ ਸਿੰਘ ਕੋਲ ਕੋਈ ਸਬੂਤ ਹੈ ਤਾਂ ਉਹ ਗੁਰੂ ਪੰਥ ਦੀ ਕਚਹਿਰੀ ‘ਚ ਪੇਸ਼ ਕਰਨ। ਗਿਆਨੀ ਹਰਪ੍ਰੀਤ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ। 15 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਵਿਰਸਾ ਸਿੰਘ ਵਲਟੋਹਾ ਨੇ ਆਪਣਾ ਸਪਸ਼ਟੀਕਰਨ ਦਿੱਤਾ ਸੀ ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਵਿਰਸਾ ਸਿੰਘ ਵਲਟੋਹਾ ਬਾਰੇ ਆਪਣਾ ਫੈਸਲਾ ਸੁਣਾਇਆ ਸੀ। ਵਲਟੋਹਾ ਨੇ ਅਸਤੀਫ਼ਾ ਅਕਾਲੀ ਦਲ ਨੂੰ ਭੇਜਿਆ ਸੀ ਜਿਸ ਨੂੰ ਪ੍ਰਵਾਨ ਕਰ ਲਿਆ ਗਿਆ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਵਿਰਸਾ ਸਿੰਘ ਵਲਟੋਹਾ ‘ਤੇ ਉਨ੍ਹਾਂ ਦੇ ਪਰਿਵਾਰ ਬਾਰੇ ਜਾਤੀ ਸੂਚਕ ਸ਼ਬਦ ਬੋਲਣ ਦਾ ਇਲਜ਼ਾਮ ਲਗਾਇਆ ਸੀ। ਇਸ ਬਾਰੇ ਅੱਜ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਸੰਬੰਧੀ ਸਬੂ ਪੇਸ਼ ਕਰਨ ਲਈ ਕਿਹਾ ਹੈ।