Monday, April 21, 2025
Google search engine
HomeDeshਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਮਨਜ਼ੂਰ, ਕੱਲ੍ਹ ਖੁਦ ਹੀ ਛੱਡ ਦਿੱਤਾ ਸੀ...

ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਮਨਜ਼ੂਰ, ਕੱਲ੍ਹ ਖੁਦ ਹੀ ਛੱਡ ਦਿੱਤਾ ਸੀ ਸ਼੍ਰੋਮਣੀ ਅਕਾਲੀ ਦਲ

 ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ ਆਰਐਸਐਸ ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ ‘ਤੇ ਵਿਰਸਾ ਸਿੰਘ ਵਲਟੋਹਾ ਤੋਂ ਸਪਸ਼ਟੀਕਰਨ ਮੰਗਿਆ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਲਟੋਹਾ ਨੂੰ ਦਸ ਸਾਲਾਂ ਲਈ ਪਾਰਟੀ ਵਿੱਚੋਂ ਕੱਢਣ ਦਾ ਹੁਕਮ ਦਿੱਤਾ ਸੀ। ਇਸ ਤੋਂ ਪਹਿਲਾਂ ਕਿ ਪਾਰਟੀ ਕੋਈ ਫੈਸਲਾ ਲੈਂਦੀ, ਵਲਟੋਹਾ ਨੇ ਖੁਦ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਜਿਸ ਨੂੰ ਅੱਜ ਬਲਵਿੰਦਰ ਸਿੰਘ ਭੂੰਦੜ ਨੇ ਸਵੀਕਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਾਈ ਸੁਖਦੇਵ ਸਿੰਘ ਸ਼ਾਮਿਲ ਹੋਏ। ਪੰਜ ਸਿੰਘ ਸਾਹਿਬਾਨ ਨੇ ਵਿਰਸਾ ਸਿੰਘ ਵਲਟੋਹਾ ਦਾ ਕੇਸ ਵਿਚਾਰਿਆ ਤੇ ਸਿੰਘ ਵਲਟੋਹਾ ਨੇ ਪੇਸ਼ ਹੋ ਕੇ ਆਪਣਾ ਮਾਫੀਨਾਮਾ ਵੀ ਦਿੱਤਾ।

ਦੱਸਣਯੋਗ ਕਿ ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ ਆਰਐਸਐਸ ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ ‘ਤੇ ਵਿਰਸਾ ਸਿੰਘ ਵਲਟੋਹਾ ਤੋਂ ਸਪਸ਼ਟੀਕਰਨ ਮੰਗਿਆ ਗਿਆ ਸੀ। ਦੋਸ਼ ਸਾਬਿਤ ਹੋਣ ‘ਤੇ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਫਾਰਗ ਕਰਨ ਦੇ ਹੁਕਮ ਸੁਣਾਏ। ਉੱਥੇ ਹੀ ਵਿਰਸਾ ਸਿੰਘ ਵਲਟੋਹਾ ‘ਤੇ 10 ਸਾਲ ਦੀ ਪਾਬੰਦੀ ਵੀ ਲਗਾਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments