Tuesday, September 8, 2026
Google search engine
HomeDeshਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ Aman Arora ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਟਕਰਾਅ ਹੋਰ ਤਿੱਖਾ ਹੋ ਗਿਆ ਹੈ।

ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਅੱਜ ਕਲੈਰੀਕਲ ਤੇ ਮਿਨਿਸਟਰੀਅਲ ਸਟਾਫ਼ ਸਮੂਹਿਕ ਕੈਜ਼ੂਅਲ ਲੀਵ ‘ਤੇ ਹੈ। ਇਸ ਕਾਰਨ ਪੰਜਾਬ ਤੇ ਚੰਡੀਗੜ੍ਹ ਸਥਿਤ ਕਈ ਸਰਕਾਰੀ ਦਫ਼ਤਰਾਂ ‘ਚ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਜਿਸਨੂੰ ਲੈ ਕੇ ਹੁਣ ਸਰਕਾਰ ਨੇ ਸਖ਼ਤ ਰੁਖ ਆਪਣਾਇਆ ਹੈ। ਸਰਕਾਰ ਨੇ ਕਿਹਾ ਹੈ ਕਿ ਜੇਕਰ ਹੜ੍ਹਤਾਲ ਨਾਲ ਲੋਕਾਂ ਨੂੰ ਪਰੇਸ਼ਾਨੀ ਹੋਈ ਤਾਂ ਛੁੱਟੀ ਤੇ ਗਏ ਮੁਲਾਜ਼ਮਾਂ ਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਹੋਵੇਗੀ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਠੋਸ ਫ਼ੈਸਲਾ ਨਹੀਂ ਲਿਆ ਗਿਆ। ਮੁਲਾਜ਼ਮ ਜਥੇਬੰਦੀਆਂ ਨੇ ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਕੱਚੇ ਤੇ ਕਾਂਟ੍ਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਕੁੱਲ 14 ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕੀਤਾ ਹੈ।

ਸਰਕਾਰ ਕਾਨੂੰਨ ਮੁਤਾਬਕ ਕਰੇਗੀ ਕਾਰਵਾਈ

ਦੂਜੇ ਪਾਸੇ, ਹੜਤਾਲ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਹੜਤਾਲ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਕਾਨੂੰਨ ਮੁਤਾਬਕ ਕਾਰਵਾਈ ਕਰੇਗੀ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਦਾ ਰਸਤਾ ਛੱਡ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਹੈ।
ਅਰੋੜਾ ਨੇ ਕਿਹਾ ਕਿ ਪੰਜਾਬ ਆਪਣੀ ਆਮਦਨ ਦਾ ਵੱਡਾ ਹਿੱਸਾ ਤਨਖਾਹਾਂ ਅਤੇ ਪੈਨਸ਼ਨਾਂ ‘ਤੇ ਖਰਚ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਬਕਾਏ ਤੋਂ ਇਨਕਾਰ ਨਹੀਂ ਕੀਤਾ ਗਿਆ, ਸਗੋਂ ਉਨ੍ਹਾਂ ਦੇ ਭੁਗਤਾਨ ਲਈ ਯੋਜਨਾਬੱਧ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ।

ਡੀਏ ਦੇ ਬਕਾਏ ਤੇ ਪੁਰਾਣੀ ਪੈਨਸ਼ਨ ਸਕੀਮ ਮੁੱਖ ਮੁੱਦਾ

ਮੁਲਾਜ਼ਮ ਜਥੇਬੰਦੀਆਂ ਲੰਬੇ ਸਮੇਂ ਤੋਂ ਡੀਏ ਬਕਾਏ ਜਾਰੀ ਕਰਨ ਦੀ ਮੰਗ ਕਰ ਰਹੀਆਂ ਹਨ। ਜਥੇਬੰਦੀਆਂ ਮੁਤਾਬਕ ਮੁਲਾਜ਼ਮਾਂ ਦਾ ਇੱਕ ਵੱਡਾ ਹਿੱਸਾ ਅਜੇ ਵੀ ਡੀਏ ਦੇ ਪੁਰਾਣੇ ਬਕਾਏ ਦੀ ਉਡੀਕ ਕਰ ਰਿਹਾ ਹੈ। ਇਸ ਤੋਂ ਇਲਾਵਾ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਤਨਖਾਹ ਢਾਂਚੇ ਤੇ ਡੀਏ ਨੂੰ ਲੈ ਕੇ ਵੀ ਨਾਰਾਜ਼ਗੀ ਬਣੀ ਹੋਈ ਹੈ।
ਪੰਜਾਬ ਸਰਕਾਰ ਨੇ ਹਾਲ ਹੀ ‘ਚ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਲਗਭਗ 85 ਹਜ਼ਾਰ ਮੁਲਾਜ਼ਮਾਂ ਦਾ ਡੀਏ 42 ਫੀਸਦੀ ਤੋਂ ਵਧਾ ਕੇ 60 ਫੀਸਦੀ ਕਰਨ ਦਾ ਪ੍ਰਸਤਾਵ ਰੱਖਿਆ ਹੈ। ਸਰਕਾਰ ਮੁਤਾਬਕ ਇਸ ਨਾਲ ਇਨ੍ਹਾਂ ਮੁਲਾਜ਼ਮਾਂ ਨੂੰ ਕੇਂਦਰੀ ਪੇ-ਸਕੇਲ ਦੇ ਅਨੁਸਾਰ ਡੀਏ ਦਾ ਲਾਭ ਮਿਲੇਗਾ। ਹਾਲਾਂਕਿ ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਨਾਲ ਸਾਰੇ ਮੁਲਾਜ਼ਮਾਂ ਦੀਆਂ ਬਕਾਇਆ ਮੰਗਾਂ ਦਾ ਹੱਲ ਨਹੀਂ ਹੁੰਦਾ।
ਇਹ ਮੁਲਾਜ਼ਮਾਂ ਦਾ ਪਹਿਲਾ ਵੱਡਾ ਵਿਰੋਧ ਨਹੀਂ ਹੈ। 27 ਅਗਸਤ ਨੂੰ ਵੀ ਸੂਬੇ ਦੇ ਵੱਡੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਇੱਕ ਰੋਜ਼ਾ ਹੜਤਾਲ ਕੀਤੀ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments