Thursday, June 18, 2026
Google search engine
HomeDesh4 ਦਿਨਾਂ ਲਈ ਤੇਜ਼ ਹਵਾਵਾਂ ਦਾ ਯੈਲੋ ਅਲਰਟ, ਮਾਝੇ ਇਲਾਕੇ ਵਿੱਚ ਪਿਆ...

4 ਦਿਨਾਂ ਲਈ ਤੇਜ਼ ਹਵਾਵਾਂ ਦਾ ਯੈਲੋ ਅਲਰਟ, ਮਾਝੇ ਇਲਾਕੇ ਵਿੱਚ ਪਿਆ ਮੀਂਹ, ਅੱਜ ਵੀ ਸੁਹਾਵਣਾ ਰਹੇਗਾ ਮੌਸਮ

ਭਾਰਤੀ ਮੌਸਮ ਵਿਭਾਗ ਨੇ ਪੰਜਾਬ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਉੱਤਰ ਭਾਰਤ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਬੀਤੇ ਦਿਨ ਤੋਂ ਹੀ ਕਈ ਥਾਵਾਂ ਤੇ ਹਲਕੀ ਬਾਰਿਸ਼ ਦੇਖੀ ਗਈ ਹੈ।ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਗਰਜ, ਬਿਜਲੀ ਅਤੇ ਧੂੜ ਭਰੀ ਹਨ੍ਹੇਰੀ ਦੀ ਸੰਭਾਵਨਾ ਹੈ। ਬੀਤੀ ਰਾਤ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਚੱਲੀਆਂ ਅਤੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਵੀ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ। ਇਹ ਸਥਿਤੀ ਫਸਲਾਂ, ਕੱਚੇ ਘਰਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 0.2 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਭਾਵੇਂ ਇਹ ਆਮ ਸੀਮਾਵਾਂ ਦੇ ਅੰਦਰ ਹੈ, ਪਰ ਕੁਝ ਥਾਵਾਂ ‘ਤੇ ਗਰਮੀ ਤੇਜ਼ ਰਹਿੰਦੀ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਦੀ ਬਾਰਿਸ਼ ਤੋਂ ਬਾਅਦ, ਪੰਜਾਬ ਭਰ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ।

ਚਾਰ ਦਿਨ ਦਾ ਅਲਰਟ ਜਾਰੀ

2 ਮਈ ਨੂੰ ਪੰਜਾਬ ਦੇ ਕੁਝ ਦੱਖਣੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ, ਪਰ ਬਾਕੀ ਜ਼ਿਲ੍ਹਿਆਂ ਵਿੱਚ ਤੇਜ਼ ਧੂੜ ਭਰੀਆਂ ਹਨੇਰੀਆਂ ਆ ਸਕਦੀਆਂ ਹਨ। ਜਦੋਂ ਕਿ 3 ਅਤੇ 4 ਮਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਧੂੜ ਭਰੇ ਹਨੇਰੀ ਦੀ ਸੰਭਾਵਨਾ ਹੈ। 5 ਮਈ ਨੂੰ ਅੰਸ਼ਕ ਰਾਹਤ, ਪਰ ਕੁਝ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments