HomeDeshPunjab ‘ਚ ਮੌਸਮ ਰਹੇਗਾ ਖੁਸ਼ਕ, ਸਵੇਰ ਤੇ ਰਾਤਾਂ ਠੰਡੀਆਂ, ਤਾਪਮਾਨ ਆਮ...
Punjab ‘ਚ ਮੌਸਮ ਰਹੇਗਾ ਖੁਸ਼ਕ, ਸਵੇਰ ਤੇ ਰਾਤਾਂ ਠੰਡੀਆਂ, ਤਾਪਮਾਨ ਆਮ ਦੇ ਕਰੀਬ
ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੇ ਗਏ ਅਪਡੇਟ ਅਨੁਸਾਰ 21 ਅਕਤੂਬਰ ਤੱਕ ਬਾਰਿਸ਼ ਦੀ ਸੰਭਾਵਨਾ ਨਹੀਂ ਹੈ।
ਪੰਜਾਬ ਦਾ ਮੌਸਮ ਬਦਲ ਗਿਆ ਹੈ। ਸਵੇਰ ਤੇ ਰਾਤ ਦੇ ਸਮੇਂ ਹਲਕੀ ਠੰਡ ਸ਼ੁਰੂ ਹੋ ਗਈ ਹੈ, ਜਦਕਿ ਦਿਨ ਦੇ ਸਮੇਂ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦਾ ਤਾਪਮਾਨ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਬਠਿੰਡਾ ‘ਚ ਦਰਜ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੇ ਗਏ ਅਪਡੇਟ ਅਨੁਸਾਰ 21 ਅਕਤੂਬਰ ਤੱਕ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਦੀਵਾਲੀ ਦੇ ਤਿਉਹਾਰ ‘ਤੇ ਸੂਬੇ ‘ਚ ਹਵਾ ਪ੍ਰਦੂਸ਼ਣ ਵੱਧ ਸਕਦਾ ਹੈ ਤੇ ਮੀਂਹ ਨਾ ਪੈਣ ਦੀ ਸਥਿਤੀ ‘ਚ ਹਵਾ ਸਾਫ਼ ਹੋਣ ਨੂੰ ਸਮਾਂ ਲੱਗ ਸਕਦਾ ਹੈ। ਬਦਲਦੇ ਮੌਸਮ ਤੇ ਤਿਉਹਾਰੀ ਸੀਜ਼ਨ ਵਿਚਕਾਰ ਲੋਕਾਂ ਨੂੰ ਆਪਣੇ ਸਿਹਤ ‘ਤੇ ਧਿਆਨ ਦੇਣਾ ਜ਼ਰੂਰੀ ਹੈ।
ਵੱਧ ਤੋਂ ਵੱਧ ਤਾਪਮਾਨ
ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਜਿੱਥੇ ਬਠਿੰਡਾ ‘ਚ ਦਰਜ ਕੀਤਾ ਗਿਆ। ਉੱਥੇ ਹੀ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30.6 ਡਿਗਰੀ, ਲੁਧਿਆਣਾ ਦਾ 31.6 ਡਿਗਰੀ, ਪਟਿਆਲਾ ‘ਚ 33.3 ਡਿਗਰੀ, ਪਠਾਨਕੋਟ ਦਾ 31.1 ਡਿਗਰੀ, ਫਰੀਦਕੋਟ ਦਾ 32.6 ਡਿਗਰੀ, ਗੁਰਦਾਸਪੁਰ ਦਾ 29.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 30.7 ਡਿਗਰੀ, ਅਬੋਹਰ (ਫਾਜ਼ਿਲਕਾ) ‘ਚ 32.5 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਵੱਧ ਤੋਂ ਵੱਧ ਤਾਪਮਾਨ 29.9 ਡਿਗਰੀ, ਮੁਹਾਲੀ ਦਾ 32.1 ਡਿਗਰੀ, ਪਠਾਨਕੋਟ ਦਾ 30.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 29.1 ਡਿਗਰੀ, ਰੋਪੜ ਦਾ 31.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 31.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 31.4 ਡਿਗਰੀ ਦਰਜ ਕੀਤਾ ਗਿਆ।