ਮੌਸਮ ਵਿਭਾਗ ਵੱਲੋਂ ਅੱਜ ਸੂਬੇ ਵਿੱਚ ਵੀ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਅੱਜ ਸੂਬੇ ਵਿੱਚ ਵੀ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਸੂਬੇ ਵਿੱਚ ਮੀਂਹ ਦੀ ਕੋਈ ਰਿਪੋਰਟ ਨਹੀਂ ਸੀ ਅਤੇ ਜ਼ਿਆਦਾਤਰ ਸਮੇਂ ਅਸਮਾਨ ਸਾਫ਼ ਰਿਹਾ।
ਸੂਬੇ ਵਿੱਚ ਅੱਜ ਯੈਲੋ ਅਲਰਟ
ਅੱਜ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ, ਇਨ੍ਹਾਂ ਖੇਤਰਾਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜਦੋਂ ਕਿ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।
8 ਅਪ੍ਰੈਲ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ ਵਿੱਚ ਫਿਰ ਤੋਂ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਆਉਣ ਵਾਲੇ ਦਿਨਾਂ ਵਿੱਚ ਤੁਫਾਨ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ
ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾਂ ਹੈ ਇਸ ਦੇ ਨਾਲ ਹੀ 10-11 ਮਈ ਨੂੰ, ਵੈਸਟਰ ਡਿਸਟਰਬਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਦੇ ਵਿੱਚ ਭਾਰੀ ਮੀਂਹ ਅਤੇ ਤੁਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਰੋਪੜ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਹਨੇਰੀ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸਦਾ ਮਤਲਬ ਹੈ ਕਿ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਖਰਾਬ ਮੌਸਮ ਲਈ ਤਿਆਰ ਰਹਿਣਾ ਚਾਹੀਦਾ ਹੈ।