Vikas Yadav ‘ਤੇ ਨਿਊਯਾਰਕ ਦੀ ਜ਼ਿਲ੍ਹਾ ਅਦਾਲਤ ‘ਚ ਦੋਸ਼ ਆਇਦ ਕੀਤੇ ਗਏ ਹਨ।
ਅਮਰੀਕਾ ਨੇ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਲਈ ਭਾਰਤੀ ਅਧਿਕਾਰੀ ਵਿਕਾਸ ਯਾਦਵ ‘ਤੇ ਦੋਸ਼ ਆਇਦ ਕੀਤੇ ਹਨ। ਵਿਕਾਸ ਯਾਦਵ ‘ਤੇ ਵੀ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਹਨ। ਅਮਰੀਕਾ ਦੀ ਖੁਫੀਆ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਨੇ ਕਿਹਾ ਹੈ ਕਿ ਵਿਕਾਸ ਯਾਦਵ ਖੁਫੀਆ ਏਜੰਸੀ ਰਾਅ ਨਾਲ ਜੁੜਿਆ ਹੋਇਆ ਹੈ।
ਉੱਥੇ ਹੀ ਅਮਰੀਕਾ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਵਿਕਾਸ ਯਾਦਵ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੇ ਵਿਕਾਸ ਯਾਦਵ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਵਿਕਾਸ ਯਾਦਵ ਇਸ ਤੋਂ ਪਹਿਲਾਂ ਅਮਰੀਕਾ ‘ਚ ਸੀ। ਉਹ ਕੁਝ ਸਮਾਂ ਪਹਿਲਾਂ ਭਾਰਤ ਆਇਆ ਸੀ। ਉਹ ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਪ੍ਰਾਣਪੁਰਾ ਪਿੰਡ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਾਸ ਨੂੰ 10 ਅਕਤੂਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਵਿਕਾਸ ਯਾਦਵ ‘ਤੇ ਨਿਊਯਾਰਕ ਦੀ ਜ਼ਿਲ੍ਹਾ ਅਦਾਲਤ ‘ਚ ਦੋਸ਼ ਆਇਦ ਕੀਤੇ ਗਏ ਹਨ। ਵਿਕਾਸ ਯਾਦਵ ਦੀ ਹਮਾਇਤ ਕਰਨ ਵਾਲੇ 53 ਸਾਲਾ ਨਿਖਿਲ ਗੁਪਤਾ ‘ਤੇ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ। ਗੁਪਤਾ ਨੂੰ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਸੀ, ਜਦਕਿ ਵਿਕਾਸ ਯਾਦਵ ਅਜੇ ਫਰਾਰ ਹੈ।