Thursday, May 7, 2026
Google search engine
Homelatest Newsਚੋਣਾਂ ਦੌਰਾਨ ਹੀ ਕਿਉਂ ਹੁੰਦੇ ਨੇ ਧਮਾਕੇ?… Kuldeep Dhaliwal ਨੇ ਭਾਜਪਾ...

ਚੋਣਾਂ ਦੌਰਾਨ ਹੀ ਕਿਉਂ ਹੁੰਦੇ ਨੇ ਧਮਾਕੇ?… Kuldeep Dhaliwal ਨੇ ਭਾਜਪਾ ਤੇ ਚੁੱਕੇ ਸਵਾਲ

ਤਰੁਣ ਚੁਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਮਾਣਹਾਨੀ ਨੋਟਿਸ ਤੇ ਧਾਲੀਵਾਲ ਨੇ ਕਿਹਾ ਕਿ ਨੋਟਿਸ ਦਾ ਜਵਾਬ ਦਿੱਤਾ ਜਾਵੇਗਾ ਪਰ ਸੱਚ ਬੋਲਣਾ ਬੰਦ ਨਹੀਂ ਕੀਤਾ ਜਾਵੇਗਾ।

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਾਰ ਫਿਰ ਪ੍ਰੈੱਸ ਕਾਨਫਰੰਸ ਕਰਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਕੇਂਦਰ ਸਰਕਾਰ ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਧਾਲੀਵਾਲ ਨੇ ਪੰਜਾਬ ‘ਚ ਹੋ ਰਹੇ ਬੰਬ ਧਮਾਕਿਆਂ, ਡਰੋਨ ਗਤੀਵਿਧੀਆਂ ਤੇ ਸਰਹੱਦੀ ਸੁਰੱਖਿਆ ਨੂੰ ਲੈ ਕੇ ਕਈ ਵੱਡੇ ਸਵਾਲ ਖੜੇ ਕੀਤੇ। ਧਾਲੀਵਾਲ ਨੇ ਕਿਹਾ ਕਿ ਜਦੋਂ ਵੀ ਦੇਸ਼ ‘ਚ ਲੋਕ ਸਭਾ ਜਾਂ ਕਿਸੇ ਸੂਬੇ ਦੀਆਂ ਚੋਣਾਂ ਆਉਂਦੀਆਂ ਹਨ, ਉਸੇ ਸਮੇਂ ਬੰਬ ਧਮਾਕੇ, ਅੱਤਵਾਦੀ ਹਮਲੇ ਤੇ ਦਹਿਸ਼ਤ ਵਾਲਾ ਮਾਹੌਲ ਕਿਉਂ ਬਣਦਾ ਹੈ?
ਉਨ੍ਹਾਂ ਕਿਹਾ ਕਿ ਪੁਲਵਾਮਾ, ਪਠਾਨਕੋਟ ਤੇ ਦੀਨਾਨਗਰ ਵਰਗੀਆਂ ਘਟਨਾਵਾਂ ਵੀ ਚੋਣਾਂ ਦੇ ਦੌਰਾਨ ਹੀ ਸਾਹਮਣੇ ਆਈਆਂ ਤੇ ਇਨ੍ਹਾਂ ਹਮਲਿਆਂ ‘ਚ ਦੇਸ਼ ਦੇ ਜਵਾਨ ਸ਼ਹੀਦ ਹੋਏ। ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਲੋਕਾਂ ‘ਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਾਕੇ ਸਿਆਸੀ ਫਾਇਦਾ ਲੈਣ ਦੀ ਕੋਸ਼ਿਸ਼ ਕਰਦੀ ਹੈ। ਜਿਹੜੀਆਂ ਵੀ ਘਟਨਾਵਾਂ ਹੁੰਦੀਆਂ ਹਨ, ਉਨ੍ਹਾਂ ਦੀ ਜਾਂਚ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਅੱਜ ਤੱਕ ਕਿਸੇ ਵੀ ਜਾਂਚ ਦੀ ਪੂਰੀ ਰਿਪੋਰਟ ਜਨਤਕ ਨਹੀਂ ਕੀਤੀ ਗਈ।
ਧਾਲੀਵਾਲ ਨੇ ਬੀਐਸਐਫ ਤੇ ਫੌਜੀ ਜਵਾਨਾਂ ਲਈ ਮਾਡਰਨ ਟੈਕਨੋਲੋਜੀ ਤੇ ਐਂਟੀ ਡਰੋਨ ਸਿਸਟਮ ਨਾ ਦੇਣ ਤੇ ਵੀ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਾਰ-ਵਾਰ ਕੇਂਦਰ ਸਰਕਾਰ ਨੂੰ ਲਿਖਤੀ ਮੰਗ ਪੱਤਰ ਦੇਣ ਦੇ ਬਾਵਜੂਦ ਜਵਾਨਾਂ ਨੂੰ ਲੋੜੀਂਦਾ ਸਾਜੋ-ਸਾਮਾਨ ਨਹੀਂ ਦਿੱਤਾ ਗਿਆ। ਪਿਛਲੇ ਦਿਨੀਂ ਪਠਾਨਕੋਟ ‘ਚ ਪੰਜਾਬ ਪੁਲਿਸ ਵੱਲੋਂ ਡਰੋਨ ਰਾਹੀਂ ਭੇਜੇ ਗਏ ਹਥਿਆਰ ਬਰਾਮਦ ਕੀਤੇ ਗਏ, ਜੋ ਕਿ ਸਰਹੱਦੀ ਸੁਰੱਖਿਆ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ।

ਮਾਣਹਾਨੀ ਨੋਟਿਸ ਤੇ ਦਿੱਤਾ ਜਵਾਬ

ਤਰੁਣ ਚੁਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਮਾਣਹਾਨੀ ਨੋਟਿਸ ਤੇ ਧਾਲੀਵਾਲ ਨੇ ਕਿਹਾ ਕਿ ਨੋਟਿਸ ਦਾ ਜਵਾਬ ਦਿੱਤਾ ਜਾਵੇਗਾ ਪਰ ਸੱਚ ਬੋਲਣਾ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਚੋਣਾਂ ਦੌਰਾਨ ਹੀ ਬੰਬਾਂ ਤੇ ਧਮਾਕਿਆਂ ਦੀ ਸਿਆਸਤ ਕਿਉਂ ਸ਼ੁਰੂ ਹੋ ਜਾਂਦੀ ਹੈ। ਧਾਲੀਵਾਲ ਨੇ ਭਾਜਪਾ ਆਗੂਆਂ ਵੱਲੋਂ ਆਪ ਦੇ ਵਿਧਾਇਕਾਂ ਨੂੰ ਭੇੜ-ਬੱਕਰੀਆਂ ਕਹਿਣ ਤੇ ਵੀ ਇਤਰਾਜ਼ ਜਤਾਇਆ ਤੇ ਕਿਹਾ ਕਿ ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੋਲ ਸ਼ਿਕਾਇਤ ਕੀਤੀ ਜਾਵੇਗੀ।
ਬੇਅਦਬੀ ਕਾਨੂੰਨ ਨੂੰ ਲੈ ਕੇ ਧਾਲੀਵਾਲ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਪੰਜਾਬ ਵਿਧਾਨ ਸਭਾ ‘ਚ ਇਸ ਕਾਨੂੰਨ ਤੇ ਚਰਚਾ ਹੋ ਰਹੀ ਸੀ, ਉਸ ਵੇਲੇ ਅਕਾਲੀ ਦਲ ਦਾ ਕੋਈ ਨੁਮਾਇੰਦਾ ਮੌਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਸੰਤ ਸਮਾਜ, ਸਿੱਖ ਵਿਦਵਾਨਾਂ ਤੇ ਵੱਖ-ਵੱਖ ਧਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਇਹ ਕਾਨੂੰਨ ਬਣਾਇਆ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ, ਗੈਂਗਸਟਰਾਂ ਤੇ ਅੱਤਵਾਦ ਖਿਲਾਫ ਲੜਾਈ ਲੜ ਰਹੀ ਹੈ ਤੇ ਇਹ ਲੜਾਈ ਅੱਗੇ ਵੀ ਜਾਰੀ ਰਹੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments