Monday, August 31, 2026
Google search engine
Homelatest NewsPatiala ‘ਚ ਪਿੱਟਬੁੱਲ ਦੇ ਹਮਲੇ ਨਾਲ ਮਹਿਲਾ ਗੰਭੀਰ ਜ਼ਖ਼ਮੀ, ਪੁਲਿਸ ਵੱਲੋਂ ਕਾਰਵਾਈ...

Patiala ‘ਚ ਪਿੱਟਬੁੱਲ ਦੇ ਹਮਲੇ ਨਾਲ ਮਹਿਲਾ ਗੰਭੀਰ ਜ਼ਖ਼ਮੀ, ਪੁਲਿਸ ਵੱਲੋਂ ਕਾਰਵਾਈ ਦੀ ਤਿਆਰੀ

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ‘ਚ ਡਰ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਪਟਿਆਲਾ ਦੇ ਘੁੰਮਣ ਨਗਰ ਇਲਾਕੇ ‘ਚ ਪਿੱਟਬੁੱਲ ਕੁੱਤੇ ਵੱਲੋਂ ਇੱਕ ਜੋੜੇ ਤੇ ਕੀਤੇ ਗਏ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋਈ, ਜਿਸ ਤੋਂ ਬਾਅਦ ਮਾਮਲਾ ਚਰਚਾ ‘ਚ ਆ ਗਿਆ ਹੈ। ਹੁਣ, ਇਸ ਘਟਨਾ ਤੋਂ ਬਾਅਦ ਪੁਲਿਸ ਵੀ ਹਰਕਤ ‘ਚ ਚੁੱਕੀ ਹੈ ਤੇ ਮਾਮਲੇ ਦਾ ਖ਼ੁਦ ਨੋਟਿਸ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਘਰ ਦੇਖਣ ਲਈ ਆਏ ਅੰਕਿਤ ਕੁਮਾਰ ਤੇ ਉਨ੍ਹਾਂ ਦੀ ਪਤਨੀ ਤੇ ਇੱਕ ਪਿੱਟਬੁੱਲ ਕੁੱਤੇ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਮਹਿਲਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ, ਜਿਸ ਤੋਂ ਬਾਅਦ ਉ੍ਨ੍ਹਾਂ ਨੂੰ ਪਟਿਆਲਾ ਦੇ ਅਮਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੀ ਸਰਜਰੀ ਵੀ ਕੀਤੀ ਜਾ ਚੁੱਕੀ ਹੈ। ਇਸ ਹਮਲੇ ‘ਚ ਅੰਕਿਤ ਕੁਮਾਰ ਵੀ ਜ਼ਖ਼ਮੀ ਹੋਏ ਹਨ।

ਪੁਲਿਸ ਵੱਲੋਂ ਜਾਂਚ ਜਾਰੀ

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ‘ਚ ਡਰ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਸਪਤਾਲ ਤੋਂ ਅਧਿਕਾਰਤ ਜਾਣਕਾਰੀ ਮਿਲਣ ਤੋਂ ਬਾਅਦ ਕੁੱਤੇ ਦੇ ਮਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 291 ਤਹਿਤ ਮਾਮਲਾ ਦਰਜ ਕਰਨ ਦੀ ਗੱਲ ਕਹੀ ਗਈ ਹੈ।
ਫਿਲਹਾਲ, ਪੀੜਤ ਜੋੜੇ ਵੱਲੋਂ ਮੀਡੀਆ ਸਾਹਮਣੇ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਦੂਜੇ ਪਾਸੇ, ਕੁੱਤੇ ਦੇ ਮਾਲਕ ਨੇ ਵੀ ਕੋਈ ਬਿਆਨ ਨਹੀਂ ਦਿੱਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਅਗਲੀ ਕਾਰਵਾਈ ਹਸਪਤਾਲ ਤੋਂ ਮਿਲਣ ਵਾਲੀ ਰਿਪੋਰਟ ਤੇ ਪੀੜਤ ਜੋੜੇ ਨਾਲ ਮਿਲ ਕੇ ਬਿਆਨਾਂ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸ ਘਟਨਾ ਨੇ ਪਾਲਤੂ ਤੇ ਖਾਸ ਕਰਕੇ ਖ਼ਤਰਨਾਰ ਨਸਲਾਂ ਦੇ ਕੁੱਤਿਆਂ ਨੂੰ ਰੱਖਣ ਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਜ਼ਿੰਮੇਵਾਰੀਆਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments