Homelatest NewsPunjab ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ...
Punjab ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਪੰਜਾਬ ਦੇ 9 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਆਉਣ ਵਾਲੇ ਤਿੰਨ ਦਿਨ ਯਾਨੀ ਕਿ 5, 6 ਤੇ 7 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 42.2 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ |
ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ (ਚੰਡੀਗੜ੍ਹ ਸਿਟੀ) |
34.7 |
| ਚੰਡੀਗੜ੍ਹ (ਏਅਰਪੋਰਟ) [IAF] |
33.4 |
| ਅੰਮ੍ਰਿਤਸਰ |
34.9 |
| ਲੁਧਿਆਣਾ |
34.8 |
| ਪਟਿਆਲਾ |
35.3 |
| ਪਠਾਨਕੋਟ |
32.3 |
| ਬਠਿੰਡਾ |
37.5 |
| ਗੁਰਦਾਸਪੁਰ |
29.5 |
| ਬਠਿੰਡਾ (ਏਅਰਪੋਰਟ) |
39.4 |
| ਬਰਨਾਲਾ |
35.1 |
| ਫਰੀਦਕੋਟ |
42.2 |
| ਅਬੋਹਰ (ਫਾਜ਼ਿਲਕਾ) |
37.6 |
| ਫਿਰੋਜ਼ਪੁਰ |
35.8 |
| ਫਿਰੋਜ਼ਪੁਰ KVK |
36.2 |
| ਹੁਸ਼ਿਆਰਪੁਰ |
29.8 |
| ਪਠਾਨਕੋਟ KVK |
33.4 |
| ਥੀਨ ਡੈਮ |
33.4 |
| ਰੌਣੀ (ਪਟਿਆਲਾ) |
33.4 |
| ਰੋਪੜ KVK |
32.7 |
| ਭਾਖੜਾ ਡੈਮ (ਰੂਪਨਗਰ) |
29.6 |
| ਸ੍ਰੀ ਅਨੰਦਪੁਰ ਸਾਹਿਬ |
30.3 |
| ਸੰਗਰੂਰ |
35.2 |
| ਤਰਨ ਤਾਰਨ |
33.5 |
| ਜਲੰਧਰ |
34 |
| ਸਾਲੇਰਨ (ਹੁਸ਼ਿਆਰਪੁਰ) |
28.4 |
| ਕਪੂਰਥਲਾ (ਸਾਇੰਸ ਸਿਟੀ) |
34.1 |
| ਮੋਹਾਲੀ |
34.2 |