Wednesday, September 2, 2026
Google search engine
Homelatest NewsPunjab ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਯੈਲੋ ਅਲਰਟ, ਆਉਣ ਵਾਲੇ...

Punjab ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਯੈਲੋ ਅਲਰਟ, ਆਉਣ ਵਾਲੇ ਤਿੰਨ ਦਿਨ ਵੀ ਮੌਸਮ ਨੂੰ ਲੈ ਕੇ ਚੇਤਾਵਨੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।
ਦੂਜੇ ਪਾਸੇ, ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
28 ਜੁਲਾਈ
  • ਆਰੇਂਜ ਅਲਰਟ: ਪਠਾਨੋਕਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
  • ਯੈਲੋ ਅਲਰਟ: ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
29 ਜੁਲਾਈ
  • ਆਰੇਂਜ ਅਲਰਟ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਦ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
  • ਯੈਲੋ ਅਲਰਟ: ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
30 ਜੁਲਾਈ
  • ਯੈਲੋ ਅਲਰਟ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 37
ਅੰਮ੍ਰਿਤਸਰ 34.2
ਲੁਧਿਆਣਾ 35
ਪਟਿਆਲਾ 36.1
ਬਠਿੰਡਾ 35.5
ਗੁਰਦਾਸਪੁਰ 33.5
ਬੱਲੋਵਾਲ ਸੌਂਖੜੀ (ਐਸਬੀਐਸਨਗਰ) 35.1
ਬਰਨਾਲਾ 34.5
(ਅਬੋਹਰ) ਫਾਜ਼ਿਲਕਾ 36.1
ਫਿਰੋਜ਼ਪੁਰ 34.7
ਹੁਸ਼ਿਆਰਪੁਰ                                             33.8
ਜਲੰਧਰ                                             34.0
ਕਪੂਰਥਲਾ (ਸਾਇੰਸ ਸਿਟੀ) 34.2
ਮੁਹਾਲੀ                                             36.3
ਮੁਕਤਸਰ                                             33.2
ਕੇਵੀਕੇ ਪਠਾਨਕੋਟ                                             36.2
ਥੀਨ ਡੈਮ, ਪਠਾਨਕੋਟ 33.3
ਰੋਪੜ 35.9
ਭਾਖੜਾ ਡੈਮ, ਰੂਪਨਗਰ 36.8
ਸੰਗਰੂਰ 34.7
ਤਰਨ ਤਾਰਨ 34
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments