Tuesday, November 3, 2026
Google search engine
Homelatest Newsਕੈਲੀਫੋਰਨੀਆ ਦੇ ਨਗਰ ਕੀਰਤਨ ‘ਚ ਹਿੰਸਾ ਦੀਆਂ ਦੋ ਘਟਨਾਵਾਂ, ਗੋਲੀਬਾਰੀ ਤੋਂ ਬਾਅਦ...

ਕੈਲੀਫੋਰਨੀਆ ਦੇ ਨਗਰ ਕੀਰਤਨ ‘ਚ ਹਿੰਸਾ ਦੀਆਂ ਦੋ ਘਟਨਾਵਾਂ, ਗੋਲੀਬਾਰੀ ਤੋਂ ਬਾਅਦ ਚਾਕੂ ਨਾਲ ਹਮਲਾ, 28 ਸਾਲਾ ਦਵਿੰਦਰ ਸਿੰਘ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਸਥਿਤ ਸਟਰ ਕਾਊਂਟੀ ਵਿੱਚ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ।

ਅਮਰੀਕਾ ਦੇ ਕੈਲੀਫੋਰਨੀਆ ਸਥਿਤ ਸਟਰ ਕਾਊਂਟੀ ਵਿੱਚ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਇੱਥੇ ਬੀਤੇ ਸ਼ਨੀਵਾਰ ਨੂੰ ਗੋਲੀਬਾਰੀ ਅਤੇ ਐਤਵਾਰ ਨੂੰ ਚਾਕੂਬਾਜ਼ੀ ਦੀ ਘਟਨਾ ਵਾਪਰੀ। ਸਟਰ ਕਾਊਂਟੀ ਸ਼ੈਰਿਫ ਦਫ਼ਤਰ ਮੁਤਾਬਕ, ਜਾਂਚ ਕੀਤੀ ਜਾ ਰਹੀ ਹੈ ਕਿ ਕੀ ਦੋਵੇਂ ਘਟਨਾਵਾਂ ਦਾ ਆਪਸ ਵਿੱਚ ਕੋਈ ਸਬੰਧ ਹੈ ਜਾਂ ਨਹੀਂ।
47ਵੇਂ ਸਾਲਾਨਾ ਨਗਰ ਕੀਰਤਨ ਅਤੇ ਮੇਲੇ ਵਿੱਚ ਯੂਬਾ ਸਿਟੀ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ। ਇਸ ਦੌਰਾਨ ਟੀਏਰਾ ਬੁਏਨਾ ਰੋਡ ‘ਤੇ ਪਾਰਕਿੰਗ ਵਾਲੀ ਥਾਂ ‘ਤੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਇੱਕ ਸ਼ੱਕੀ ਦੀ ਪਛਾਣ ਕੀਤੀ ਹੈ। ਇਸ ਘਟਨਾ ਵਿੱਚ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ। ਪੁਲਿਸ ਮਾਮਲੇ ਨਾਲ ਜੁੜੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਹੋਰ ਸੁਰਾਗਾਂ ਦੀ ਜਾਂਚ ਕਰ ਰਹੀ ਹੈ।

ਐਤਵਾਰ ਨੂੰ ਚਾਕੂ ਨਾਲ ਹੋਏ ਹਮਲੇ ਵਿੱਚ ਦੋ ਲੋਕ ਜ਼ਖਮੀ

ਉੱਥੇ ਹੀ, ਐਤਵਾਰ ਨੂੰ ਨਗਰ ਕੀਰਤਨ ਦੀ ਸਮਾਪਤੀ ਦੌਰਾਨ ਚਾਕੂਬਾਜ਼ੀ ਦੀ ਘਟਨਾ ਵਾਪਰੀ। ਇਸ ਵਿੱਚ ਦੋ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਪਹੁੰਚਾਇਆ ਗਿਆ।

ਸੈਕਰਾਮੈਂਟੋ ਦੇ ਰਹਿਣ ਵਾਲੇ 28 ਸਾਲਾ ਦਵਿੰਦਰ ਸਿੰਘ ਗ੍ਰਿਫ਼ਤਾਰ

ਪੁਲਿਸ ਨੇ ਇਸ ਮਾਮਲੇ ਵਿੱਚ ਸੈਕਰਾਮੈਂਟੋ ਦੇ ਰਹਿਣ ਵਾਲੇ 28 ਸਾਲਾ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਘਾਤਕ ਹਥਿਆਰ ਨਾਲ ਹਮਲਾ ਕਰਨ ਅਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਸਟਰ ਕਾਊਂਟੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਜ਼ਖ਼ਮੀਆਂ ਵਿੱਚੋਂ ਦੂਜੇ ਵਿਅਕਤੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਸ ਦਾ ਇਲਾਜ ਯੂਸੀ ਡੇਵਿਸ ਮੈਡੀਕਲ ਸੈਂਟਰ ਵਿੱਚ ਚੱਲ ਰਿਹਾ ਹੈ।

ਦੋਵੇਂ ਘਟਨਾਵਾਂ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਪੁਲਿਸ

ਸਟਰ ਕਾਊਂਟੀ ਪੁਲਿਸ ਵਿਭਾਗ (ਸ਼ੈਰਿਫ ਦਫ਼ਤਰ) ਮੁਤਾਬਕ, ਦੋਵੇਂ ਮਾਮਲਿਆਂ ਦੀ ਜਾਂਚ ਜਾਰੀ ਹੈ। ਜਾਂਚਕਰਤਾ ਸਿੱਖ ਗੁਰਦੁਆਰੇ ਦੇ ਪ੍ਰਬੰਧਕਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ, ਤਾਂ ਜੋ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਪੁਲਿਸ ਨੇ ਬੁੱਧਵਾਰ ਨੂੰ ਮਾਮਲੇ ਸਬੰਧੀ ਹੋਰ ਜਾਣਕਾਰੀ ਜਾਰੀ ਕਰਨ ਦੀ ਗੱਲ ਕਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments