Sunday, October 18, 2026
Google search engine
HomeDeshਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ’ਚ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ...

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ’ਚ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ 13 ਅਪ੍ਰੈਲ ਨੂੰ ਪਾਕਿ ਜਾਵੇਗਾ ਜਥਾ

ਇਹ ਜਥਾ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਹੰੁਦਾ ਹੋਇਆ 22 ਅਪ੍ਰੈਲ ਨੂੰ ਭਾਰਤ ਪਰਤੇਗਾ

 ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ’ਚ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਇਹ ਦਿਹਾੜਾ ਮਨਾਉਣ ਲਈ ਭਾਰਤੀ ਯਾਤਰੀਆਂ ਦਾ ਜਥਾ 13 ਅਪ੍ਰੈਲ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿਚ ਇਹ ਦਿਹਾੜਾ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮਨਾਇਆ ਜਾਂਦਾ ਹੈ। ਈਦ ਕਾਰਨ ਇਹ ਜਥਾ ਇਕ ਦਿਨ ਦੇਰੀ ਨਾਲ ਰਵਾਨਾ ਹੋਵੇਗਾ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਕਰਨਗੇ ਅਤੇ ਅਮਰਜੀਤ ਸਿੰਘ ਭਲਾਈਪੁਰ ਅਤੇ ਰਵਿੰਦਰ ਸਿੰਘ ਖ਼ਾਲਸਾ ਵੀ ਉਨ੍ਹਾਂ ਦੇ ਨਾਲ ਜਾਣਗੇ। ਨਵੀਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਵਿਚ ਸੰਗਤਾਂ ਦੇ ਵੀਜ਼ੇ ਲਈ 1525 ਪਾਸਪੋਰਟ ਜਮ੍ਹਾਂ ਕਰਵਾਏ ਹਨ। ਇਹ ਜਥਾ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਹੰੁਦਾ ਹੋਇਆ 22 ਅਪ੍ਰੈਲ ਨੂੰ ਭਾਰਤ ਪਰਤੇਗਾ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments