ਸਿਵਲ ਹਸਪਤਾਲ ਤਰਨਤਾਰਨ ਦੇ ਐਸ.ਐਮ.ਓ ਡਾ.ਕੰਵਲਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸਿਵਲ ਹਸਪਤਾਲ ਤਰਨਤਾਰਨ ਦੇ ਐੱਸਐੱਮਓ ਡਾ.ਕੰਵਲਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਇੰਸਪੈਕਟਰ ਸ਼ਰਨਜੀਤ ਸਿੰਘ ਦੀ ਅਗਵਾਈ ਵਿੱਚ ਐੱਸਐੱਮਓ ਦਫ਼ਤਰ ਵਿੱਚ ਛਾਪਾ ਮਾਰ ਕੇ ਰਿਸ਼ਵਤ ਵਜੋਂ ਲਈ ਗਈ 50 ਹਜ਼ਾਰ ਰੁਪਏ ਦੀ ਰਾਸ਼ੀ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਮਓ ਡਾ.ਕੰਵਲਜੀਤ ਸਿੰਘ ਸਿਵਲ ਹਸਪਤਾਲ ਵਿੱਚ ਚੱਲ ਰਹੀ ਮਾਝਾ ਕੰਟੀਨ ਦੇ ਠੇਕੇਦਾਰ ਤੋਂ ਸਾਲ 2024 ਲਈ ਠੇਕਾ ਵਧਾਉਣ ਦੇ ਬਦਲੇ 50 ਹਜ਼ਾਰ ਰੁਪਏ ਦੀ ਰਕਮ ਦੀ ਮੰਗ ਕਰ ਰਹੇ ਸਨ।