ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ।
ਜ਼ਿਲ੍ਹੇ ਦੇ ਸਮਰਾਲਾ ਨੇੜਲੇ ਪਿੰਡ ਚਹਿਲਾਂ ‘ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇਅ ‘ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ‘ਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮ੍ਰਿਤਕਾਂ ਦੀ ਪਛਾਣ ਮੀਨਾਕਸ਼ੀ (51) ਤੇ ਸਰੋਜ ਬਾਲਾ (54) ਵਾਸੀ ਇੰਦੌਰ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਇੰਦੌਰ ਦੇ ਰਹਿਣ ਵਾਲੇ ਰਿਸ਼ਭ ਨੇ ਦੱਸਿਆ ਕਿ ਉਹ ਇੰਦੌਰ ਦੇ ਰਹਿਣ ਵਾਲੇ ਹਨ। ਬੱਸ ਵਿਚ ਸਵਾਰ ਸਾਰੇ ਲੋਕ ਕਿਸਾਨ ਪਰਿਵਾਰਾਂ ਨਾਲ ਸਬੰਧਤ ਹਨ। ਧਾਰਮਿਕ ਅਸਥਾਨਾਂ ਦੇ ਯਾਤਰਾ ਕਰਨ ਲਈ ਸਾਰੇ ਸੈਲਾਨੀ ਟੂਰਿਸਟ ਬੱਸ ਵਿਚ ਨਿਕਲੇ ਸਨ। ਉਹ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਮੰਗਲਵਾਰ ਰਾਤ ਹਰਿਦੁਆਰ ਤੋਂ ਅੰੰਮਿ੍ਤਸਰ ਲਈ ਰਵਾਨਾ ਹੋਏ ਸਨ। ਜਦੋਂ ਉਹ ਬੁੱਧਵਾਰ ਸਵੇਰੇ ਕਰੀਬ 5.30 ਵਜੇ ਲੁਧਿਆਣਾ ਪਹੁੰਚੇ ਤਾਂ ਪਿੰਡ ਚਹਿਲਾਂ ਨੇੜੇ ਹਾਈਵੇਅ ‘ਤੇ ਖੜ੍ਹੇ ਖਰਾਬ ਟਰਾਲੇ ਨਾਲ ਬੱਸ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸ ‘ਚ ਮੌਜੂਦ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਲਹੂ ਭਿੱਜੇ ਸ਼ਰਧਾਲੂਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਐਂਬੂਲੈਂਸ ਤੇ ਹੋਰ ਵਾਹਨਾਂ ਦੀ ਮਦਦ ਨਾਲ ਉਸ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਮੀਨਾਕਸ਼ੀ ਅਤੇ ਸਰੋਜ ਬਾਲਾ ਨੂੰ ਮ੍ਰਿਤਕ ਐਲਾਨ ਦਿੱਤਾ