Tuesday, October 15, 2024
Google search engine
HomeCrimeMR ਦੀ ਆੜ 'ਚ ਨਸ਼ੀਲੀਆਂ ਗੋਲ਼ੀਆਂ ਵੇਚਣ ਵਾਲੇ ਨੌਜਵਾਨ ਖਿਲਾਫ਼ ਮਾਮਲਾ ਦਰਜ,...

MR ਦੀ ਆੜ ‘ਚ ਨਸ਼ੀਲੀਆਂ ਗੋਲ਼ੀਆਂ ਵੇਚਣ ਵਾਲੇ ਨੌਜਵਾਨ ਖਿਲਾਫ਼ ਮਾਮਲਾ ਦਰਜ, ਪੁਲਿਸ ਨੇ ਘਰੋਂ ਡਰੱਗ ਮਨੀ ਵੀ ਕੀਤੀ ਬਰਾਮਦ

ਜਦੋਂ ਪੁਲਿਸ ਨੇ ਮੁਲਜ਼ਮ ਦੇ ਘਰ ਛਾਪਾ ਮਾਰਿਆ ਤਾਂ ਵਿਕਾਸ ਘਰ ਤੋਂ ਗਾਇਬ ਸੀ।

ਅਬੋਹਰ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੀ ਸ਼ਿਕਾਇਤ ‘ਤੇ ਥਾਣਾ ਨੰਬਰ 2 ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼ਹਿਰ ‘ਚ ਨਸ਼ਾ ਸਪਲਾਈ ਕਰਨ ਵਾਲੇ ਇਕ ਨੌਜਵਾਨ ਦੇ ਬਾਈਕ ‘ਚੋਂ ਲੱਖਾਂ ਰੁਪਏ ਦੀ ਡਰੱਗ ਮਨੀ ਤੇ ਸੈਂਕੜੇ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਉਕਤ ਨੌਜਵਾਨ ਪੁਲਿਸ ਦੀ ਹਿਰਾਸਤ ‘ਚੋਂ ਬਾਹਰ ਹੈ। ਪੁਲਿਸ ਨੇ ਨੌਜਵਾਨ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਦੱਸਿਆ ਜਾਂਦਾ ਹੈ ਕਿ ਉਕਤ ਨੌਜਵਾਨ ਐੱਮਆਰ (ਮੈਡੀਕਲ ਪ੍ਰਤੀਨਿਧੀ) ਹੋਣ ਦੀ ਆੜ ‘ਚ ਇਹ ਦਵਾਈਆਂ ਸਪਲਾਈ ਕਰਦਾ ਸੀ। ਜਾਣਕਾਰੀ ਅਨੁਸਾਰ ਡਰੱਗ ਇੰਸਪੈਕਟਰ ਸ਼ਿਸ਼ਨ ਕੁਮਾਰ ਮਿੱਤਲ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਵਿਕਾਸ ਕੁਮਾਰ ਪੁੱਤਰ ਸਾਹਿਬ ਰਾਮ ਵਾਸੀ ਆਰੀਆ ਨਗਰ ਗਲੀ ਨੰਬਰ 8, ਮੈਡੀਕਲ ਰਿਪ੍ਰੈਜ਼ੈਂਟੇਟਿਵ ਦੇ ਭੇਸ ‘ਚ ਇਹ ਦਵਾਈਆਂ ਸ਼ਹਿਰ ਦੇ ਮੈਡੀਕਲ ਸਟੋਰਾਂ ‘ਤੇ ਵੇਚਦਾ ਹੈ। ਜਦੋਂ ਪੁਲਿਸ ਨੇ ਉਸ ਦੇ ਘਰ ਛਾਪਾ ਮਾਰਿਆ ਤਾਂ ਵਿਕਾਸ ਘਰ ਤੋਂ ਗਾਇਬ ਸੀ। ਉਸ ਦੇ ਘਰੋਂ 590 ਨਸ਼ੀਲੀਆਂ ਗੋਲ਼ੀਆਂ ਤੇ 11 ਲੱਖ 38 ਹਜ਼ਾਰ 500 ਰੁਪਏ ਡਰਗ ਮਨੀ ਬਰਾਮਦ ਹੋਈ ਜਿਸ ’ਤੇ ਪੁਲਿਸ ਨੇ ਵਿਕਾਸ ਕੁਮਾਰ ਖ਼ਿਲਾਫ਼ ਐਨਡੀਪੀਐਸ ਦੀ ਧਾਰਾ 22, 61, 85 ਤਹਿਤ ਕੇਸ ਦਰਜ ਕਰ ਲਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments