Wednesday, October 16, 2024
Google search engine
HomeCrimeਪੰਜਾਬ ਤੋਂ ਹਿਮਾਚਲ ਘੁੰਮਣ ਗਏ ਸਪੈਨਿਸ਼ ਜੋੜੇ ਨਾਲ ਬੁਰੀ ਤਰ੍ਹਾਂ ਕੀਤੀ ਕੁੱਟਮਾਰ

ਪੰਜਾਬ ਤੋਂ ਹਿਮਾਚਲ ਘੁੰਮਣ ਗਏ ਸਪੈਨਿਸ਼ ਜੋੜੇ ਨਾਲ ਬੁਰੀ ਤਰ੍ਹਾਂ ਕੀਤੀ ਕੁੱਟਮਾਰ

ਹਿਮਾਚਲ ਵਿੱਚ ਪੰਜਾਬੀ ਜੋੜੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।

 ਇਹਨੀਂ ਦਿਨੀਂ ਉੱਤਰੀ ਭਾਰਤ ਵਿੱਚ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕ ਮੈਦਾਨੀ ਇਲਾਕਿਆਂ ਤੋਂ ਪਹਾੜਾਂ ਵਿੱਚ ਘੁੰਮਣ ਲਈ ਜਾ ਰਹੇ ਹਨ ਪਰ ਇਸ ਦੋਰਾਨ ਲੋਕਾਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਐਨਆਰਆਈ ਜੋੜੇ ਨੂੰ ਪਹਾੜਾਂ ਵਿੱਚ ਘੁੰਮਣਾ ਮਹਿੰਗਾ ਪੈ ਗਿਆ।

ਦਰਅਸਲ ਅੰਮ੍ਰਿਤਸਰ ਤੋਂ ਪਹਾੜਾਂ ‘ਤੇ ਸੈਰ ਕਰਨ ਗਏ ਸਪੈਨਿਸ਼ ਜੋੜੇ ਦੀ ਕੁੱਟਮਾਰ ਕੀਤੀ ਗਈ। ਸਪੇਨ ਦੀ ਗੋਰੀ, ਉਸ ਦੇ ਪੰਜਾਬੀ ਘਰ ਵਾਲੇ ਅਤੇ ਦਿਓਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਕੇ ਉਹਨਾਂ ਨੁੰ ਅਧਮਰਾ ਕਰਕੇ ਸੁੱਟ ਦਿੱਤਾ ਗਿਆ। ਇਸ ਦੌਰਾਨ ਜ਼ਖਮੀਆਂ ਦੀ ਹਾਲਤ ਇਨੀ ਬੂਰੀ ਹੋ ਗਈ ਕਿ ਦੋ ਦਿਨ ਤੱਕ ਕੋਮਾ ਵਿੱਚ ਰਹੇ।

ਜਾਨ ਤੋਂ ਮਾਰਨ ਦੇ ਇਰਾਦੇ ਨਾਲ ਕੀਤੀ ਕੁੱਟਮਾਰ

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜੋੜੇ ਨੇ ਦਸਿਆ ਕਿ ਡਲਹੌਜ਼ੀ ‘ਚ ਪਾਰਕਿੰਗ ਨੂੰ ਲੈ ਕੇ ਪਾਰਕਿੰਗ ਦੇ ਠੇਕੇਦਾਰ ਨਾਲ ਕਹਾ ਸੁਣੀ ਹੋ ਗਈ। ਜਿਸ ਦੇ ਚਲਦੇ ਪਾਰਕਿੰਗ ਦੇ ਠੇਕੇਦਾਰ ਨੇ ਮੌਕੇ ‘ਤੇ ਸੌ ਤੋਂ ਵੱਧ ਬੰਦਾ ਇਕੱਠਾ ਕਰ ਕੇ ਉਸ ਐਨਆਰਆਈ ਪਰਿਵਾਰ ਦੇ ਉੱਤੇ ਹਮਲਾ ਕਰ ਦਿੱਤਾ ਜਿਸ ਦੇ ਚਲਦੇ ਐਨਆਰਆਈ ਪਰਿਵਾਰ ਦੇ ਮੁਖੀ ਖੁਦ ‘ਤੇ ਉਸਦਾ ਭਰਾ ਇੰਨੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਕਿਤੇ ਆ ਦਿਨ ਐਨਆਰਆਈ ਪਰਿਵਾਰ ਦਾ ਮੁਖੀ ਕੌਮਾ ਦੇ ਵਿੱਚ ਰਿਹਾ।

ਤਿੰਨ ਦਿਨ ਬਾਅਦ ਉਸ ਨੂੰ ਹੋਸ਼ ਆਇਆ ਤੇ ਉਸਨੇ ਮੀਡੀਆ ਨਾਲ ਗੱਲਬਾਤ ਸਾਂਝੀ ਕੀਤੀ ਤੇ ਇਸ ਮੌਕੇ ਐਨਆਰਆਈ ਔਰਤ ਨੇ ਮੀਡੀਆ ਨੂੰ ਦੱਸਿਆ ਕਿ ਤੇ ਉਸਦਾ ਪਤੀ ਉਸਦਾ ਦੇਵਰ ਹਿਮਾਚਲ ਘੁੰਮਣ ਦੇ ਲਈ ਗਏ ਸਨ ਜਿਥੇ ਇਹ ਸਾਰੀ ਘਟਨਾ ਵਾਪਰੀ। ਸਪੈਨਿਸ਼ ਔਰਤ ਨੇ ਕਿਹਾ ਕਿ ਸਾਡੀ ਇਥੇ ਕੋਈ ਸੁਰੱਖਿਆ ਨਹੀਂ ਹੈ।

ਸਾਡੀ ਬੁਰੀ ਤਰ੍ਹਾਂ ਕੁਟਮਾਰ ਕੀਤੀ ਗਈ ਕਿਸੇ ਨੇ ਬਚਾਇਆ ਤੱਕ ਨਹੀਂ।ਇਹਨਾਂ ਹੀ ਨਹੀਂ ਉਹਨਾਂ ਵੱਲੋਂ ਲੜਾਈ ਝਗੜੇ ਦੀ ਵੀਡੀਓ ਵੀ ਬਣਾਈ ਗਈ ਸੀ ਜੋ ਕਿ ਹਿਮਾਚਲ ਦੀ ਪੁਲਿਸ ਨੇ ਉਸ ਦੇ ਮੋਬਾਇਲ ਵਿੱਚੋਂ ਡਿਲੀਟ ਕਰ ਦਿੱਤੀ। ਉੱਕਤ ਔਰਤ ਨੇ ਕਿਹਾ ਕਿ ਪੁਲਿਸ ਦੇ ਦਖਲ ਦੇਣ ਕਾਰਨ ਉਹਨਾਂ ਦਾ ਬਚਾਅ ਹੋਇਆ ਪਰ ਉਹਨਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ।

ਵਿਦੇਸ਼ ਤੋਂ ਰੋਜ਼ਗਾਰ ਕਰਨ ਪੰਜਾਬ ਆਇਆ ਸੀ ਪਰਿਵਾਰ

ਇਸ ਮੌਕੇ ਪੀੜਿਤ ਐਨਆਰਆਈ ਕਵਲਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 25 ਸਾਲਾਂ ਤੋਂ ਵੱਧ ਸਪੇਨ ਦੇ ਵਿੱਚ ਰਹਿ ਰਹੇ ਸਨ ਤੇ ਹੁਣ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਰੋਜ਼ਗਾਰ ਸ਼ੁਰੂ ਕਰਨ ਦੀ ਗੱਲ ਕੀਤੀ ਗਈ ਸੀ।

ਜਿਸਦੇ ਚਲਦੇ ਉਹ ਪੰਜਾਬ ਦੇ ਲੋਕਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਦੇ ਲਈ ਆਪਣੇ ਪਰਿਵਾਰ ਦੇ ਨਾਲ ਸਭ ਕੁਝ ਛੱਡ ਕੇ ਪੰਜਾਬ ਵਿੱਚ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਆ ਗਏ ਸਨ ਪਰ ਉਹਨਾਂ ਨੂੰ ਕੀ ਪਤਾ ਸੀ ਕਿ ਹਾਲਾਤ ਅਜੇ ਵੀ ਮਾੜੇ ਹਨ ਉਹਨਾਂ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ ਅਸੀਂ ਸਿਰਫ ਹਿਮਾਚਲ ਘੁੰਮਣ ਦੇ ਲਈ ਗਏ ਸੀ ਤੇ ਹਿਮਾਚਲ ਦੇ ਲੋਕਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ ।

ਇਸ ਘਟਨਾ ਨੇ ਪਰਿਵਾਰ ਦੇ ਮਨ ਤੇ ਪਾਇਆ ਡੂੰਘਾ ਅਸਰ 25 ਸਾਲਾਂ ਤੋਂ ਵਿਦੇਸ਼ ਰਹਿ ਰਹੇ ਪਰਿਵਾਰ ਵੱਲੋਂ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਬਿਜਨਸ ਸ਼ੁਰੂ ਕਰਨ ਦੇ ਲਈ ਕੀਤੀ ਜਾ ਰਹੀ ਹੈ ਇਨਵੈਸਟਮੈਂਟ ਉਥੇ ਹੀ ਸਪੈਨਿਸ਼ ਕੁੜੀ ਦੇ ਅਨੁਸਾਰ ਕੋਈ ਵੀ ਹਿਮਾਚਲ ਦਾ ਨਾ ਕਰੇ ਰੁੱਖ ਪਰਿਵਾਰ ਨੇ ਸੁਰੱਖਿਆ ਦੀ ਮੰਗ ਕੀਤੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments