ਟਰਾਂਸਪੋਰਟ ਨਗਰ ਲਾਗੇ ਵਾਪਰੇ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ
ਟਰਾਂਸਪੋਰਟ ਨਗਰ ਲਾਗੇ ਵਾਪਰੇ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਰੂਪ ‘ਚ ਫੱਟੜ ਹੋ ਗਿਆ l ਇਸ ਮਾਮਲੇ ‘ਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਹੀਰਾ ਨਗਰ ਲੁਧਿਆਣਾ ਦੇ ਰਹਿਣ ਵਾਲੇ ਰਾਜਨ ਗਿੱਲ ਦੀ ਸ਼ਿਕਾਇਤ ‘ਤੇ ਟਰਾਂਸਪੋਰਟ ਨਗਰ ਵਾਸੀ ਰਵੀ ਕੁਮਾਰ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਾਜਨ ਗਿੱਲ ਨੇ ਦੱਸਿਆ ਕਿ ਉਹ ਆਪਣੇ ਦੋਸਤ ਸੀਤੇਸ਼ ਪਾਸਵਾਨ ਨਾਲ ਮੋਟਰਸਾਈਕਲ ‘ਤੇ ਸਮਰਾਲਾ ਚੌਕ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਟਰਾਂਸਪੋਰਟ ਨਗਰ ਲਾਗੇ ਪਹੁੰਚੇ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀl ਹਾਦਸਾ ਇੰਨਾ ਭਿਆਨਕ ਸੀ ਕਿ ਸੀਤੇਸ਼ ਕੁਮਾਰ ਦੀ ਥਾਂਈ ਮੌਤ ਹੋ ਗਈ। ਰਾਜਨ ਗਿੱਲ ਦੇ ਗੰਭੀਰ ਸੱਟਾ ਲੱਗੀਆਂ ਹਨ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਉਧਰੋਂ ਇਸ ਮਾਮਲੇ ਵਿੱਚ ਏਐਸਆਈ ਸਾਹਿਬ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਰਾਜਨ ਗਿੱਲ ਦੀ ਸ਼ਿਕਾਇਤ ਤੇ ਰਵੀ ਕੁਮਾਰ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਰਵੀ ਕੁਮਾਰ ਦੀ ਤਲਾਸ਼ ਕਰ ਰਹੀ ਹੈ।