Friday, October 18, 2024
Google search engine
Homelatest Newsਸ੍ਰੀ ਮੁਕਤਸਰ ਸਾਹਿਬ ਇਲਾਕੇ ਲਈ ਸਰਕਾਰ ਦਾ ਤੋਹਫ਼ਾ !

ਸ੍ਰੀ ਮੁਕਤਸਰ ਸਾਹਿਬ ਇਲਾਕੇ ਲਈ ਸਰਕਾਰ ਦਾ ਤੋਹਫ਼ਾ !

ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ਅਤੇ ਜਲਦ ਹੀ ਜਿਲ੍ਹੇ ਵਿਚ 2 ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲ੍ਹਣ ਜਾ ਰਹੇ ਹਨ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਇਸ ਸਬੰਧੀ ਵਿਸਥਾਰਤ ਜਾਣਕਾਰੀ ਵਿਚ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਵਲੋਂ ਮਹੀਨਾ ਦਸੰਬਰ 2023 ਦੇ ਅੰਤ ਤੱਕ 218652 ਮਰੀਜਾਂ ਨੂੰ  ਚੈਕ ਕੀਤਾ ਗਿਆ ਅਤੇ  89353 ਮਰੀਜਾਂ ਦੇ ਮੁਫਤ ਲੈਬ ਟੈਸਟ ਕੀਤੇ ਗਏ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।ਆਮ ਆਦਮੀ ਕਲੀਨਿਕਾਂ ਵਿਚ 38 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ । ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ  ਵੀ ਅਪੀਲ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments