ਲੁਧਿਆਣਾ ਦੇ ਉੱਘੋ ਕਾਰੋਬਾਰੀ ਤੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਅੱਜ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਲੋਕ ਸਭਾ ਸੀਟ ਲੁਧਿਆਣਾ ਲਈ ਵੱਡੇ ਦਾਅਵੇਦਾਰ ਸਨ ਪਰ ਇਸ ਵਾਰ ਪਾਰਟੀ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਹੈ।
ਜਸਵੀਰ ਜੱਸੀ ਨੇ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਉਮੀਦਵਾਰ ਬਾਰੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਪਾਰਟੀ ਹਾਈਕਮਾਂਡ ਵੱਲੋਂ ਕੋਈ ਜਵਾਬ ਨਾ ਮਿਲਣ ਤੋਂ ਬਾਅਦ ਉਨ੍ਹਾਂ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਜਸਬੀਰ ਸਿੰਘ ਜੱਸੀ ਖੰਗੂੜਾ ਦਾ ਜਨਮ 17 ਨਵੰਬਰ 1963 ਨੂੰ ਲੁਧਿਆਣਾ ਦੇ ਲਤਾਲਾ ਇਲਾਕੇ ਵਿੱਚ ਹੋਈ ਸੀ। ਉਹ 2007 ਤੋਂ 2012 ਤੱਕ ਪੰਜਾਬ ਦੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਰਹੇ।
ਸਾਲ 2022 ‘ਚ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਉਹ ‘ਆਪ’ ‘ਚ ਸ਼ਾਮਲ ਹੋ ਗਏ ਸਨ।