ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਮਿਆਰੀ ਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਆਧੁਨਿਕ ਯੁੱਗ ਦਾ ਹਾਣੀ ਬਣਨ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ (Robotics Labs) ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ ਕਾਬਲ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਥਾਪਤ ਹੋਵੇਗਾ। ਇਹ ਜਾਣਕਾਰੀ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਹਲਕੇ ਦੇ ਸਰਕਾਰੀ ਹਾਈ ਸਕੂਲ, ਖੇੜੀ ਵਿਖੇ ਐਡਵਾਂਸਡ ਰੋਬੋਟਿਕ ਲੈਬਾਰਟਰੀ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ।
ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਮਿਆਰੀ ਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਆਧੁਨਿਕ ਯੁੱਗ ਦਾ ਹਾਣੀ ਬਣਨ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੇ ਪੜਾਅ ਤਹਿਤ 11 ਸਰਕਾਰੀ ਸਕੂਲਾਂ ਨੂੰ ਰੋਬੋਟਿਕ ਲੈਬਜ਼ ਮੁਹੱਈਆ ਕਰਵਾਈਆਂ ਗਈਆਂ ਹਨ ਜਦੋਂਕਿ ਪਹਿਲੇ ਪੜਾਅ ਤਹਿਤ 18 ਸਕੂਲਾਂ ਨੂੰ ਰੋਬੋਟਿਕ ਲੈਬਜ਼ ਨਾਲ ਲੈਸ ਕੀਤਾ ਗਿਆ ਸੀ।