ਆਈਸੀਸੀ ਟੀ-20 ਵਿਸ਼ਵ ਕੱਪ 2024 ਦਾ 50ਵਾਂ ਮੈਚ ਵੈਸਟਇੰਡੀਜ਼ ਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ।
ਆਈਸੀਸੀ ਟੀ-20 ਵਿਸ਼ਵ ਕੱਪ 2024 ਦਾ 50ਵਾਂ ਮੈਚ ਵੈਸਟਇੰਡੀਜ਼ ਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ। ਇਸ ਮੈਚ ‘ਚ ਦੱਖਣੀ ਅਫਰੀਕਾ ਨੇ ਵੈਸਟਇੰਡੀਜ਼ ਨੂੰ 3 ਵਿਕਟਾਂ ਨਾਲ ਹਰਾਇਆ ਤੇ ਇਸ ਦੇ ਨਾਲ ਹੀ ਟੀ-20 ਵਿਸ਼ਵ ਕੱਪ 2024 ਦੇ ਸੈਮੀਫਾਈਨਲ ਦੀ ਟਿਕਟ ਵੀ ਕਟਾ ਲਈ।
ਮੈਚ ‘ਚ ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ‘ਚ ਅੱਠ ਵਿਕਟਾਂ ਗੁਆ ਕੇ 135 ਦੌੜਾਂ ਬਣਾਈਆਂ। ਵੈਸਟਇੰਡੀਜ਼ ਲਈ ਕਾਈਲ ਮੇਅਰਜ਼ ਨੇ 35 ਦੌੜਾਂ ਬਣਾਈਆਂ।
ਉੱਥੇ ਹੀ ਰੋਸਟਨ ਚੇਜਨੇ ਨੇ 42 ਗੇਂਦਾਂ ‘ਤੇ 52 ਦੌੜਾਂ ਦੀ ਪਾਰੀ ਖੇਡੀ, ਜਿਸ ‘ਚ 3 ਚੌਕੇ ਅਤੇ 2 ਛੱਕੇ ਸ਼ਾਮਿਲ ਸਨ। ਮੈਚ ‘ਚ ਮੀਂਹ ਕਾਰਨ ਡਕਵਰਥ ਲੁਈਸ ਨਿਯਮ ਤਹਿਤ 3 ਓਵਰ ਘੱਟ ਕੀਤੇ ਗਏ ਤੇ ਦੱਖਣੀ ਅਫਰੀਕਾ ਨੂੰ 17 ਓਵਰਾਂ ‘ਚ 123 ਦੌੜਾਂ ਦਾ ਟੀਚਾ ਮਿਲਿਆ। ਇਸ ਦੇ ਜਵਾਬ ‘ਚ ਦੱਖਣੀ ਅਫਰੀਕਾ ਨੇ 5 ਗੇਂਦਾਂ ਬਾਕੀ ਰਹਿੰਦਿਆਂ ਟੀਚਾ ਹਾਸਿਲ ਕਰ ਲਿਆ।
ਦੱਖਣੀ ਅਫਰੀਕਾ ਨੇ 10 ਸਾਲਾਂ ਬਾਅਦ ਟੀ-20 ਵਿਸ਼ਵ ਕੱਪ ਸੈਮੀਫਾਈਨਲ ਲਈ ਕੀਤਾ ਕੁਆਲੀਫਾਈ
ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 135 ਦੌੜਾਂ ਬਣਾਈਆਂ। ਵੈਸਟਇੰਡੀਜ਼ ਲਈ ਸਭ ਤੋਂ ਵੱਧ ਦੌੜਾਂ ਰੋਸਟਨ ਚੇਜ਼ ਦੇ ਬੱਲੇ ਤੋਂ ਆਈਆਂ, ਜਿਸ ਨੇ 42 ਗੇਂਦਾਂ ‘ਚ 3 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 52 ਦੌੜਾਂ ਬਣਾਈਆਂ।
ਇਸ ਦੌਰਾਨ ਉਸ ਦਾ ਸਟ੍ਰਾਈਕ ਰੇਟ 123 ਰਿਹਾ। ਉਸ ਤੋਂ ਇਲਾਵਾ ਕਾਈਲ ਮੇਅਰਜ਼ ਨੇ 35 ਦੌੜਾਂ ਦੀ ਪਾਰੀ ਖੇਡੀ। ਉੱਥੇ ਹੀ ਦੱਖਣੀ ਅਫਰੀਕਾ ਲਈ ਤਬਰੇਜ਼ ਸ਼ਮਸੀ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 4 ਓਵਰਾਂ ਦੇ ਕੁੱਲ ਕੋਟੇ ਵਿਚ 3 ਵਿਕਟਾਂ ਲਈਆਂ। ਮੈਚ ਤੋਂ ਬਾਅਦ ਉਸ ਨੂੰ ਪਲੇਅਰ ਆਫ ਦਿ ਮੈਚ ਦਾ ਖਿਤਾਬ ਦਿੱਤਾ ਗਿਆ।