ਇਸ ਤੋਂ ਪਹਿਲਾਂ, ਭਾਰਤੀ ਰਿਜ਼ਰਵ ਬੈਂਕ ਨੇ ਵਿੱਤੀ ਸਾਲ 2023-24 ਲਈ ਭਾਰਤ ਸਰਕਾਰ ਨੂੰ 2.11 ਲੱਖ ਕਰੋੜ ਰੁਪਏ ਦਾ ਡਿਵੀਡੈਂਡ ਦਿੱਤਾ ਸੀ।
ਦੇਸ਼ ਦੇ ਸਭ ਤੋਂ ਵੱਡੇ ਰਿਣਦਾਤਾ – ਸਟੇਟ ਬੈਂਕ ਆਫ ਇੰਡੀਆ (SBI) ਨੇ ਸਰਕਾਰ ਨੂੰ 6,959 ਕਰੋੜ ਰੁਪਏ ਦਾ ਲਾਭਅੰਸ਼ (dividend) ਦਿੱਤਾ ਹੈ। ਇਹ ਲਾਭਅੰਸ਼ ਪਿਛਲੇ ਵਿੱਤੀ ਸਾਲ ਯਾਨੀ 2023-24 ਲਈ ਦਿੱਤਾ ਗਿਆ ਹੈ।
ਐਸਬੀਆਈ ਦੇ ਚੇਅਰਮੈਨ ਦਿਨੇਸ਼ ਕੁਮਾਰ ਖਾਰਾ ਨੇ ਸ਼ੁੱਕਰਵਾਰ ਨੂੰ ਵਿੱਤੀ ਸੇਵਾਵਾਂ ਦੇ ਸਕੱਤਰ ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਾਭਅੰਸ਼ ਸੌਂਪਿਆ।
ਵਿੱਤ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕੀਤਾ, ‘ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2023-24 ਲਈ ਐਸਬੀਆਈ ਦੇ ਚੇਅਰਮੈਨ ਦਿਨੇਸ਼ ਕੁਮਾਰ ਖਾਰਾ ਤੋਂ 6959.29 ਕਰੋੜ ਰੁਪਏ ਦਾ ਲਾਭਅੰਸ਼ ਪ੍ਰਾਪਤ ਕੀਤਾ।
SBI ਨੇ ਵਿੱਤੀ ਸਾਲ 2023-24 ਲਈ ਪ੍ਰਤੀ ਸ਼ੇਅਰ 13.70 ਰੁਪਏ ਦਾ ਲਾਭਅੰਸ਼ ਦਿੱਤਾ ਹੈ। ਇਹ ਇੱਕ ਸਾਲ ਪਹਿਲਾਂ ਨਾਲੋਂ ਵੱਧ ਹੈ, ਜਦੋਂ ਪ੍ਰਤੀ ਇਕੁਇਟੀ 11.30 ਰੁਪਏ ਦਾ ਲਾਭਅੰਸ਼ ਦਿੱਤਾ ਗਿਆ ਸੀ।
SBI ਨੇ ਵਿੱਤੀ ਸਾਲ 2023-24 ਦੌਰਾਨ 67,085 ਕਰੋੜ ਰੁਪਏ ਦਾ ਰਿਕਾਰਡ Consolidated Net Profit ਦਰਜ ਕੀਤਾ। ਇਸ ਤੋਂ ਇਕ ਸਾਲ ਪਹਿਲਾਂ ਬੈਂਕ ਨੇ 55,648 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਸੀ।
ਆਰਬੀਆਈ ਨੇ ਦਿੱਤਾ ਸੀ ਰਿਕਾਰਡ ਡਿਵੀਡੈਂਡ
ਇਸ ਤੋਂ ਪਹਿਲਾਂ, ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਵਿੱਤੀ ਸਾਲ 2023-24 ਲਈ ਭਾਰਤ ਸਰਕਾਰ ਨੂੰ 2.11 ਲੱਖ ਕਰੋੜ ਰੁਪਏ ਦਾ ਡਿਵੀਡੈਂਡ ਦਿੱਤਾ ਸੀ।
ਇਸ ਤੋਂ ਇਕ ਸਾਲ ਪਹਿਲਾਂ ਕੇਂਦਰੀ ਬੈਂਕ ਨੇ ਸਰਕਾਰ ਨੂੰ 87,416 ਕਰੋੜ ਰੁਪਏ ਦਾ ਡਿਵੀਡੈਂਡ ਦਿੱਤਾ ਸੀ। ਪਰ, ਇਸ ਵਾਰ ਆਰਬੀਆਈ ਨੇ ਆਪਣੇ ਇਤਿਹਾਸ ਵਿੱਚ ਸਰਕਾਰ ਨੂੰ ਸਭ ਤੋਂ ਵੱਧ ਲਾਭਅੰਸ਼ ਦਿੱਤਾ ਹੈ।
ਇਸ ਤੋਂ ਪਹਿਲਾਂ ਆਰਬੀਆਈ ਨੇ ਵਿੱਤੀ ਸਾਲ 2018-19 ਲਈ ਸਭ ਤੋਂ ਵੱਧ ਲਾਭਅੰਸ਼ ਦਿੱਤਾ ਸੀ। ਉਸ ਸਮੇਂ ਦੌਰਾਨ ਕੇਂਦਰ ਨੂੰ ਕੁੱਲ 1,76,051 ਕਰੋੜ ਰੁਪਏ ਦਾ ਲਾਭਅੰਸ਼ ਮਿਲਿਆ ਸੀ।
ਇਹ ਕੋਰੋਨਾ ਮਹਾਮਾਰੀ ਤੋਂ ਠੀਕ ਪਹਿਲਾਂ ਦੀ ਗੱਲ ਹੈ, ਜਦੋਂ ਆਰਥਿਕਤਾ ਸੁਚਾਰੂ ਢੰਗ ਨਾਲ ਚੱਲ ਰਹੀ ਸੀ। ਪਰ, ਇਸ ਵਾਰ ਲਾਭਅੰਸ਼ ਇੱਕ ਸਾਲ ਪਹਿਲਾਂ ਦਿੱਤੇ ਗਏ ਲਾਭਅੰਸ਼ ਨਾਲੋਂ ਦੁੱਗਣੇ ਤੋਂ ਵੱਧ ਹੈ।
ਚਾਲੂ ਵਿੱਤੀ ਸਾਲ ਦੇ ਬਜਟ ਵਿੱਚ, ਸਰਕਾਰ ਨੇ ਆਰਬੀਆਈ ਅਤੇ ਜਨਤਕ ਖੇਤਰ ਦੀਆਂ ਵਿੱਤੀ ਸੰਸਥਾਵਾਂ ਤੋਂ ਕੁੱਲ 1.02 ਲੱਖ ਕਰੋੜ ਰੁਪਏ ਦਾ ਲਾਭਅੰਸ਼ ਪ੍ਰਾਪਤ ਕਰਨ ਦਾ ਅਨੁਮਾਨ ਲਗਾਇਆ ਸੀ। ਹੁਣ ਉਮੀਦ ਤੋਂ ਜ਼ਿਆਦਾ ਲਾਭਅੰਸ਼ ਮਿਲਣ ਨਾਲ ਸਰਕਾਰ ਨੂੰ ਵਿੱਤੀ ਘਾਟਾ ਘੱਟ ਕਰਨ ‘ਚ ਮਦਦ ਮਿਲੇਗੀ।