ਗੁਜਰਾਤ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਪਿਛਲੇ ਕਈ ਦਿਨਾਂ ਤੋਂ ਦਿੱਲੀ ਐੱਨਸੀਆਰ ਦੇ 100 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ ਹੁਣ ਮਿਲੀ ਜਾਣਕਾਰੀ ਮੁਤਾਬਿਕ ਅਹਿਮਦਾਬਾਦ ਦੇ ਸੱਤ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਹਿਮਦਾਬਾਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ। ਵੋਟਿੰਗ ਤੋਂ ਠੀਕ ਇਕ ਦਿਨ ਪਹਿਲਾਂ ਅੱਜ ਸਵੇਰੇ ਇਕ ਈ-ਮੇਲ ਮਿਲੀ, ਜਿਸ ਵਿਚ ਇਕ ਤੋਂ ਬਾਅਦ ਇਕ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਮਗਰੋਂ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਟੀਮ ਹਰਕਤ ‘ਚ ਆਈ ਅਤੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਗੁਜਰਾਤੀ ਜਾਗਰਣ ਟੀਮ ਨੇ ਇਸ ਘਟਨਾ ਨੂੰ ਲੈ ਕੇ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਅਜੀਤ ਰਾਜੀਅਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮੇਲ ਬਾਹਰੀ ਸਰਵਰ ਤੋਂ ਆਈ ਹੈ ਤੇ ਮੇਲ ਵਿਚ ਕਿਹਾ ਗਿਆ ਹੈ ਕਿ ਜੋ ਲੋਕ ਨਹੀਂ ਮੰਨਣਗੇ, ਅਸੀਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਤੇ ਉਡਾ ਦੇਵਾਂਗੇ। ਇਸ ਤੋਂ ਇਲਾਵਾ ਇਕ ਹੋਰ ਸੰਦੇਸ਼ ਵੀ ਦਿੱਤਾ ਗਿਆ ਹੈ ਕਿ ਅਫਵਾਹਾਂ ਤੋਂ ਸੁਚੇਤ ਰਹੇ ਪੁਲਿਸ। ਪੁਲਿਸ ਵੱਲੋਂ ਲੋਕਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਕਿ ਜੇ ਉਨ੍ਹਾਂ ਨੂੰ ਕੋਈ ਅਣਪਛਾਤੀ ਚੀਜ਼ ਮਿਲਦੀ ਹੈ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ।