ਸੀਐਮ ਮਾਨ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਉਪਰਾਲੇ ਕੀਤੇ ਹਨ।
ਸੀਐਮ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸਫ਼ਾਈ ਕਰਮਚਾਰੀ, ਚੌਕੀਦਾਰ ਸਮੇਤ ਹੋਰ ਕਈ ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ।
ਅਧਿਆਪਕਾਂ ਨਾਲ ਭਾਵੁਕ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਸੀਐਮ ਮਾਨ ਨੇ ਕਿਹਾ ਕਿ ਉਹ ਅਧਿਆਪਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਹਮੇਸ਼ਾ ਹਾਜ਼ਰ ਹਨ।
ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ ਪੁੱਤਰ ਹੋਣ ਕਰਕੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦਾ ਹੈ ਅਤੇ ਉਨ੍ਹਾਂ ਦਾ ਹੱਲ ਕਰਨਾ ਉਨ੍ਹਾਂ ਦਾ ਫਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਜਨਤਾ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇਗਾ।