ਅੰਮ੍ਰਿਤਸਰ ਦੇ ਸਰਹੱਦੀ ਪੁਲਸ ਥਾਣਾ ਅਜਨਾਲਾ ਵਿਖੇ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖ਼ਿਲਾਫ਼ ਦਰਜ ਹੋਈ ਐੱਫ.ਆਈ.ਆਰ 39 ਨੰਬਰ 39 ਸ਼ਾਮਲ ਇਕ ਹੋਰ ਵਿਅਕਤੀ ਨੂੰ ਅਜਨਾਲਾ ਪੁਲਸ ਵੱਲੋਂ ਕਾਬੂ ਕਰਨ ‘ਚ ਸਫ਼ਲਤਾ ਹਾਸਲ ਹੋਈ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸਬ ਡਵੀਜਨ ਅਜਨਾਲਾ ਦੇ ਡੀ.ਐੱਸ.ਪੀ ਰਿਪੂਤਾਪਨ ਸਿੰਘ ਸੰਧੂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਤੂਫਾਨ ਸਿੰਘ ਦੀ ਅਜਨਾਲਾ ਥਾਣੇ ਵਿੱਚ ਹੋਈ ਗ੍ਰਿਫ਼ਤਾਰੀ ਤੋਂ ਬੀਤੀ 23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਆਪਣੇ ਕੁਝ ਸਾਥੀਆਂ ਨੂੰ ਨਾਲ ਲੈ ਕੇ ਅਜਨਾਲਾ ਥਾਣੇ ‘ਚ ਤੂਫਾਨ ਸਿੰਘ ਦੇ ਰਿਹਾਈ ਲਈ ਪਹੁੰਚਿਆ ਸੀ। ਜਿਸ ਦੌਰਾਨ ਅਜਨਾਲਾ ਥਾਣੇ ‘ਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਪੁਲਸ ਵੱਲੋਂ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਸ ਤੇ ਕਈ ਸਾਥੀਆਂ ਦੇ ‘ਤੇ ਐੱਨ.ਐੱਸ.ਏ ਲਗਾ ਕੇ ਉਨ੍ਹਾਂ ਨੂੰ ਅਸਾਮ ਦੀ ਦਿਬੜੂਗੜ੍ਹ ਜੇਲ੍ਹ ‘ਚ ਭੇਜਿਆ ਗਿਆ ਹੈ । ਹੁਣ ਉਸ ਮਾਮਲੇ ਵਿੱਚ ਅਜਨਾਲਾ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਕੁਲਵੰਤ ਸਿੰਘ ਜੋ ਕਿ ਮੁਕਤਸਰ ਦੇ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਜਿਸ ਦਾ ਮਾਨਯੋਗ ਅਦਾਲਤ ਵਲੋਂ ਚਾਰ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ।